
ਲੋੜਵੰਦ ਬੱਚਿਆਂ ਦੀ ਮਦਦ ਲਈ ਪੰਜਾਬ ਸਰਕਾਰ ਵਚਨਬੱਧ : ਡਿਪਟੀ ਕਮਿਸ਼ਨਰ
- by Jasbeer Singh
- December 26, 2024

ਲੋੜਵੰਦ ਬੱਚਿਆਂ ਦੀ ਮਦਦ ਲਈ ਪੰਜਾਬ ਸਰਕਾਰ ਵਚਨਬੱਧ : ਡਿਪਟੀ ਕਮਿਸ਼ਨਰ ਸਪੋਂਸਰਸ਼ਿਪ ਸਕੀਮ ਤਹਿਤ 34 ਨਵੇਂ ਕੇਸਾਂ ਨੂੰ ਦਿੱਤੀ ਪ੍ਰਵਾਨਗੀ ਕਿਹਾ, ਇਸ ਸਕੀਮ ਤਹਿਤ ਲੋੜਵੰਦ ਅਤੇ ਗਰੀਬ ਬੱਚਿਆਂ ਨੂੰ ਮਿਲੇਗੀ ਮਦਦ ਪਟਿਆਲਾ, 26 ਦਸੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਅੱਜ ਪ੍ਰਬੰਧਕੀ ਕੰਪਲੈਕਸ ਵਿਖੇ ਸਪੋਂਸਰਸ਼ਿਪ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ । ਉਹਨਾਂ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਇਸ ਸਪੋਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਕੋਈ ਵੀ ਯੋਗ ਤੇ ਲੋੜਵੰਦ ਬੱਚਾ ਸਹੂਲੀਅਤ ਲੈਣ ਤੋਂ ਵਾਂਝਾ ਨਾ ਰਹਿ ਸਕੇ । ਡਾ. ਪ੍ਰੀਤੀ ਯਾਦਵ ਨੇ ਮੀਟਿੰਗ ਵਿੱਚ 34 ਨਵੇਂ ਬੱਚਿਆਂ ਦੀ ਸਪੋਂਸਰਸ਼ਿਪ ਪ੍ਰਵਾਨ ਕੀਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਸਕੀਮ ਤਹਿਤ ਗਰੀਬ ਬੱਚਿਆਂ ਨੂੰ ਮਦਦ ਮਿਲੇਗੀ ਅਤੇ ਗਰੀਬ ਬੱਚੇ ਆਪਣੀ ਪੜ੍ਹਾਈ ਨੂੰ ਜਾਰੀ ਰੱਖ ਸਕਣਗੇ । ਉਹਨਾਂ ਇਹ ਵੀ ਕਿਹਾ ਕਿ ਜਿਹੜੇ ਬੱਚੇ ਇਸ ਸਪੋਂਸਰਸ਼ਿਪ ਸਕੀਮ ਦੀਆਂ ਸ਼ਰਤਾਂ ਪੂਰੀਆਂ ਕਰਦੇ ਹਨ , ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਪਟਿਆਲਾ ਨੂੰ ਜਰੂਰ ਸੰਪਰਕ ਕਰਨ । ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ । ਇਸ ਮੌਕੇ ਬਾਲ ਸੁਰੱਖਿਆ ਅਫਸਰ, ਸ਼ਾਇਨਾ ਕਪੂਰ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇੱਦਿਆਂ ਦੱਸਿਆ ਕਿ ਜਿਹੜੇ ਬੱਚਿਆਂ ਦੇ ਮਾਤਾ ਪਿਤਾ ਦੀ ਮੌਤ ਹੋ ਜਾਂਦੀ ਹੈ ਜਾਂ ਜਿਹੜੇ ਬੱਚਿਆਂ ਦੇ ਮਾਤਾ ਪਿਤਾ ਗੰਭੀਰ ਬਿਮਾਰੀ ਦੇ ਸ਼ਿਕਾਰ ਹਨ ਅਤੇ ਮਾਤਾ ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ ਅਜਿਹੇ ਬੱਚਿਆਂ ਨੂੰ ਸਪੋਸਰਸ਼ਿਪ ਲਗਾਈ ਜਾਂਦੀ ਹੈ ।ਉਹਨਾਂ ਦੱਸਿਆ ਕਿ ਪਹਿਲਾ 115 ਬੱਚਿਆਂ ਦੀ ਸਪੋਂਸਰਸ਼ਿਪ ਚਲ ਰਹੀ ਸੀ ਅਤੇ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ 34 ਨਵੇਂ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ । ਉਹਨਾਂ ਅੱਗੋਂ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਸ ਸਪੋਂਸਰਸ਼ਿਪ ਦੀ ਪ੍ਰਵਾਨਗੀ ਉਪਰੰਤ ਬੱਚਿਆਂ ਨੂੰ 4 ਹਜਾਰ ਰੁਪਏ ਮਹੀਨਾਂ ਦਿੱਤਾ ਜਾਂਦਾ ਹੈ । ਉਹਨਾਂ ਕਿਹਾ ਕਿ ਜੇਕਰ ਕੋਈ ਇਸ ਸਪੋਂਸਰਸ਼ਿਪ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਪਟਿਆਲਾ, ਬਲਾਕ-ਸੀ ਐਕਸਟੈਂਸ਼ਨ ਰੂਮ ਨੰ: 150 ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਸਮਾਂ ਸਵੇਰੇ 9-00 ਵਜੇ ਤੋਂ ਸ਼ਾਮ 5 ਵਜੇ ਤੱਕ ਨੰ: 0175-2353523 ਤੇ ਸੰਪਰਕ ਕਰ ਸਕਦਾ ਹੈ । ਮੀਟਿੰਗ ਵਿੱਚ ਚਾਈਲਡ ਵੈਲਫੇਅਰ ਕਮੇਟੀ ਦੇ ਚੇਅਰਪਰਸ਼ਨ ਜਗਦੀਸ਼ ਚੰਦਰ ਅਤੇ ਸੋਸ਼ਲ ਵਰਕਰ ਮੈਡਮ ਉਰਮਿਲ ਪੁਰੀ ਵੀ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.