
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ- ਜੱਸੀ ਸੋਹੀਆਂ ਵਾਲਾ
- by Jasbeer Singh
- May 27, 2025

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ- ਜੱਸੀ ਸੋਹੀਆਂ ਵਾਲਾ ਨਾਭਾ, 27 ਮਈ : ਅਖਿਲ ਭਾਰਤੀਯ ਵਿਦਿਆਰਥੀ ਪ੍ਰੀਸ਼ਦ ਨਾਭਾ ਵੱਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਰਿਪੁਦਮਨ ਕਾਲਜ ਸਟੇਡੀਅਮ ਨਾਭਾ ਵਿਖੇ ਚੱਲ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ। ਇਸ ਮੌਕੇ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਮੁੜ ਤੋਂ ਯੂਥ ਕਲੱਬ ਬਣਾ ਕੇ ਉਨਾਂ ਨੂੰ ਸੁਰਜੀਤ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨ ਵਰਗ ਨੂੰ ਖੇਡਾਂ ਅਤੇ ਸਮਾਜ ਸੇਵੀ ਕੰਮਾਂ ਨਾਲ ਜੋੜਕੇ ਉਨਾਂ ਨੂੰ ਅੱਗੇ ਵਧਣ ਲਈ ਮੌਕੇ ਪ੍ਰਦਾਨ ਕੀਤੇ ਜਾਣ ਅਤੇ ਇੱਕ ਚੰਗੇ ਸਮਾਜ ਦੀ ਸਿਰਜਣਾ ਕੀਤੀ ਜਾਵੇ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਖੇਡ ਟੂਰਨਾਮੈਂਟ ਕਰਵਾਉਣ ਲਈ ਸਮੁੱਚੇ ਨੌਜਵਾਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਨੌਜਵਾਨਾਂ ਵਲੋਂ ਕੀਤਾ ਗਿਆ ਇਹ ਉਪਰਾਲਾ ਆਉਣ ਵਾਲੇ ਸਮੇਂ ਵਿੱਚ ਵੱਡੀ ਪੱਧਰ ਤੇ ਰੰਗ ਲੈ ਕੇ ਆਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਭਿਸ਼ੇਕ ਕਥੂਰੀਆ, ਮੋਹਿਤ ਧਵਨ, ਰਾਜਨ ਵਰਮਾ, ਵਿਸ਼ਾਲ ਸ਼ਰਮਾ, ਨਵਦੀਪ ਬਾਵਾ, ਗੋਪਾਲ ਧੀਰ, ਮਿਯੰਕ ਬਾਂਸਲ, ਪੋਂ. ਦੀਪਕ ਕੌਸ਼ਿਕ, ਜਸਕਰਨਵੀਰ ਸਿੰਘ ਤੇਜੇ, ਪਰਮਿੰਦਰ ਸਿੰਘ ਭੰਗੂ, ਲਵਪ੍ਰੀਤ ਸਿੰਘ ਲੱਭੂ ਆਦਿ ਮੌਜੂਦ ਸਨ