
ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ : ਚੇਅਰਮੈਨ , ਮਲਕੀਤ ਥਿੰਦ
- by Jasbeer Singh
- July 23, 2025

ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ : ਚੇਅਰਮੈਨ , ਮਲਕੀਤ ਥਿੰਦ ਪਟਿਆਲਾ ’ਚ ਚੇਅਰਮੈਂਨ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਕੀਤੀ ਸਕੀਮਾਂ ਦੀ ਸਮੀਖਿਆ ਕਿਹਾ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਸਮੇਂ ਸਿਰ ਦਿੱਤਾ ਜਾਵੇ ਪਟਿਆਲਾ 23 ਜੁਲਾਈ 2025 : ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਅਕਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਉਹਨਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਪਟਿਆਲਾ ਜ਼ਿਲ੍ਹੇ ਵਿੱਚ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਉਹਨਾਂ ਦੇ ਲਾਗੂ ਕਰਨ ਵਿੱਚ ਆ ਰਹੀਆਂ ਮੁਸ਼ਕਿਲਾਂ ‘ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਪਿਛਲੇ ਸਾਲਾਂ ਦੌਰਾਨ ਲਾਭਪਾਤਰੀਆਂ ਨੂੰ ਪ੍ਰਾਪਤ ਹੋਈਆਂ ਸਕੀਮਾਂ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਸਮੇਂ ਸਿਰ ਦਿੱਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਉਹਨਾਂ ਦੇ ਨਾਲ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਯੂਡੀ) ਨਵਰੀਤ ਕੌਰ ਸੇਖੋਂ ਵੀ ਹਾਜਰ ਸਨ । ਚੇਅਰਮੈਨ ਮਲਕੀਤ ਥਿੰਦ ਨੇ ਸਰਕਾਰੀ ਸਕੀਮਾਂ ਜਿਵੇਂ ਕਿ ਪੜਾਈ ਲਈ ਵਜ਼ੀਫੇ, ਆਸ਼ੀਰਵਾਦ (ਸ਼ਗਨ) ਸਕੀਮ, ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਬਾਲੜੀ ਰਕਸ਼ਕ ਯੋਜਨਾ, ਨਾਰੀ ਨਿਕੇਤਨ ਸਕੀਮ, ਪ੍ਰਧਾਨ ਮੰਤਰੀ ਮਤੱਸਯਾ ਸੰਪਦਾ ਯੋਜਨਾ ਅਤੇ ਬੀ.ਸੀ.ਸਕਾਲਰਸ਼ਿਪ, ਰੋਜ਼ਗਾਰ ਸਬੰਧੀ ਸਕੀਮ , ਆਵਾਸ ਸਕੀਮਾਂ ਅਤੇ ਵਪਾਰਕ ਸਕੀਮਾਂ ਆਦਿ ਦੀ ਪ੍ਰਗਤੀ ਦੀ ਜਾਣਕਾਰੀ ਲਈ । ਮੀਟਿੰਗ ਦੌਰਾਨ ਅਧਿਕਾਰੀਆਂ ਨੇ ਚੇਅਰਮੈਨ ਮਲਕੀਤ ਥਿੰਦ ਨੂੰ ਜਾਣੂ ਕਰਵਾਇਆ ਕਿ ਕਿਹੜੀਆਂ ਸਕੀਮਾਂ ਹੇਠ ਲਾਭਪਾਤਰੀਆਂ ਨੂੰ ਸਹੂਲਤ ਮਿਲ ਰਹੀ ਹੈ ਅਤੇ ਕਿਹੜੀਆਂ ਥਾਵਾਂ ‘ ਤੇ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਤੱਕ ਪੰਹੁਚਾਉਣ ਲਈ ਵਧੇਰੇ ਜਾਗਰੂਕਤਾ ਮੁਹਿੰਮਾਂ ਦੀ ਲੋੜ ਹੈ । ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਥਾਨਕ ਸਰਕਾਰੀ ਵਿਭਾਗਾਂ ਵਿੱਚ ਆਪਸੀ ਤਾਲਮੇਲ ਹੋਣਾ ਜਰੂਰੀ ਹੈ ਤਾਂ ਜੋ ਕਿਸੇ ਵੀ ਯੋਜਨਾ ਦੇ ਲਾਗੂ ਹੋਣ ਵਿੱਚ ਰੁਕਾਵਟ ਨਾ ਆਵੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਚੇਅਰਮੈਨ ਮਲਕੀਤ ਥਿੰਦ ਨੂੰ ਭਰੋਸਾ ਦਿਵਾਇਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਚਲ ਰਹੀਆਂ ਸਮੂਹ ਪਛੜੀਆਂ ਸ਼੍ਰੇਣੀਆਂ ਸਬੰਧੀ ਸਕੀਮਾਂ ਦੀ ਪੂਰਾ ਤਰ੍ਹਾਂ ਨਿਗਰਾਨੀ ਕੀਤੀ ਜਾਵੇਗੀ ਅਤੇ ਪੱਛੜੇ ਇਲਾਕਿਆਂ ਤੱਕ ਵੀ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ । ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਕੁਲਵਿੰਦਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜੋਬਨਦੀਪ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ, ਸਹਾਇਕ ਲੇਬਰ ਕਮਿਸ਼ਨਰ ਜਸਬੀਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ, ਜ਼ਿਲ੍ਹਾ ਮੈਨੇਜਰ ਅਨੁਸੂਚਿਤ ਜਾਤੀ ਅਤੇ ਭੌਂ ਵਿਕਾਸ ਮੰਜੂ ਬਾਲਾ, , ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ, ਜ਼ਿਲ੍ਹਾ ਸਕੱਤਰ ਪਛੜੀਆਂ ਸ਼੍ਰੇਣੀਆਂ ਐਡਵੋਕੇਟ ਰਜਿੰਦਰ ਸਿੰਘ ਮੋਹਲ, ਜ਼ਿਲ੍ਹਾ ਮੀਡੀਆ ਸਕੱਤਰ ਗੱਜਣ ਸਿੰਘ, ਕਾਂਊਂਸਲਰ ਜਤਿੰਦਰ ਕੌਰ ਐਸ.ਕੇ., ਇੰਚਾਰਚ ਨਾਭਾ ਪ੍ਰਿਤਭਾਨ ਸਿੰਘ, ਇੰਚਾਰਜ ਪਟਿਆਲਾ ਅਰਬਨ ਹੇਮੰਤ ਸਨੌਰੀਆ, ਜੀ. ਐਸ. ਰਾਜਪਾਲ, ਸੀਨੀਅਰ ਮੈਂਬਰ ਅਮਨ ਨਾਗਪਾਲ, ਐਕਟਿਵ ਵਲੰਟੀਅਰ ਸੁੱਖਾ ਖਾਨ, ਰਵਿੰਦਰ ਢਿਲੋਂ, ਰਾਮ ਸਿੰਘ ਨਾਭਾ, ਐਕਟਿਵ ਮੈਂਬਰ ਕਵਲਜੀਤ ਕੌਰ, ਸੀਨੀਅਰ ਮੈਂਬਰ ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।