post

Jasbeer Singh

(Chief Editor)

Patiala News

ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ : ਚੇਅਰਮੈਨ

post-img

ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ : ਚੇਅਰਮੈਨ  ਘੱਟ ਗਿਣਤੀ ਭਾਈਚਾਰੇ ਦੀਆਂ ਸਮੱਸਿਆਵਾਂ ' ਤੇ ਕੀਤੀ ਚਰਚਾ ਕਈ ਸਮਸਿਆਵਾਂ ਦਾ ਮੌਕੇ ' ਤੇ ਕੀਤਾ ਨਿਪਟਾਰਾ ਪਟਿਆਲਾ, 24 ਅਕਤੂਬਰ 2025 : ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਦੀ ਅਗਵਾਈ ਹੇਠ ਪਟਿਆਲਾ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਪਟਿਆਲਾ, ਨਾਭਾ ਅਤੇ ਇਸ ਨਾਲ ਲੱਗਦੇ ਪਿੰਡਾਂ ਦੇ ਘੱਟ ਗਿਣਤੀ ਭਾਈਚਾਰੇ ਦੀਆਂ ਸਮਾਜਿਕ, ਧਾਰਮਿਕ ਅਤੇ ਪ੍ਰਸ਼ਾਸਕੀ ਸਮੱਸਿਆਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ । ਮੀਟਿੰਗ ਵਿੱਚ ਖ਼ਾਸ ਤੌਰ ’ਤੇ ਕਬਰਸਤਾਨਾਂ ਨਾਲ ਜੁੜੀਆਂ ਸਮੱਸਿਆਵਾਂ, ਉਨ੍ਹਾਂ ਦੀ ਰਖਰਖਾਵ, ਜਗ੍ਹਾ ਦੀ ਘਾਟ ਅਤੇ ਪ੍ਰਸ਼ਾਸਨ ਵੱਲੋਂ ਮਿਲ ਰਹੀ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ । ਕਈ ਪ੍ਰਤਿਨਿਧੀਆਂ ਨੇ ਇਸ ਗੱਲ ’ਤੇ ਚਿੰਤਾ ਜਤਾਈ ਕਿ ਪਿੰਡਾਂ ਅਤੇ ਸ਼ਹਿਰੀ  ਇਲਾਕਿਆਂ ਵਿੱਚ ਘਟ ਗਿਣਤੀ ਭਾਈਚਾਰੇ ਲਈ ਕਬਰਸਤਾਨਾਂ ਦੀ ਉਚਿਤ ਸਹੂਲਤ ਨਹੀਂ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਜਤਿੰਦਰ ਮਸੀਹ ਗੌਰਵ ਨੇ ਇਸ ਮੌਕੇ ’ਤੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਸਹੂਲਤਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਘਟ ਗਿਣਤੀ ਭਾਈਚਾਰੇ ਨੂੰ ਦਰਪੇਸ਼ ਹਰੇਕ ਸਮੱਸਿਆ ਨੂੰ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਢੁਕਵੇਂ ਕਦਮ ਚੁੱਕੇ ਜਾਣਗੇ । ਚੇਅਰਮੈਨ  ਨੇ ਸਭ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਘੱਟ ਗਿਣਤੀ ਭਾਈਚਾਰੇ ਦੀਆਂ ਅਸਲ ਸਮੱਸਿਆਵਾਂ ਦੀ ਪਛਾਣ ਹੋ ਸਕਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਸਰਕਾਰੀ ਪੱਧਰ ’ਤੇ ਪ੍ਰਭਾਵਸ਼ਾਲੀ ਨੀਤੀਆਂ ਬਣਾਈਆਂ ਜਾ ਸਕਦੀਆਂ ਹਨ । ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਦਾ ਮਕਸਦ ਸਿਰਫ਼ ਸੁਣਨਾ ਨਹੀਂ, ਬਲਕਿ ਕਾਰਵਾਈ ਕਰਨਾ ਹੈ ਤਾਂ ਜੋ ਹਰ ਧਾਰਮਿਕ ਭਾਈਚਾਰਾ ਆਪਣੇ ਅਧਿਕਾਰਾਂ ਨਾਲ ਗੌਰਵਮਈ ਜੀਵਨ ਬਤੀਤ ਕਰ ਸਕੇ । ਇਸ ਮੌਕੇ ਓਹਨਾ ਦੇ ਨਾਲ ਮੈਂਬਰ ਨਦੀਮ ਅਨਵਰ, ਇਸਲਾਮ ਅਲੀ, ਦਰਸ਼ਨ ਮੈਥਿਊ, ਜੋਹਨ ਮਸੀਹ, ਰਾਜੇਸ਼ ਜੈਨ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਐਸ. ਡੀ. ਐਮ. ਨਾਭਾ ਇਸਮਤ ਵਿਜੈ ਸਿੰਘ, ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ, ਸੀ. ਐਮ. ਐੱਫ. ਓ. ਸਤੀਸ਼ ਚੰਦਰ , ਐਸ ਪੀ ਵੈਭਵ ਚੌਧਰੀ ਅਤੇ ਨਗਰ ਨਿਗਮ ਤੋਂ ਦਰਪਨ ਕਪਲਿਸ਼ ਹਾਜਰ ਸਨ ।

Related Post