ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.
ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ. ਚੰਡੀਗੜ੍ਹ, 21 ਦਸੰਬਰ 2025 : ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ `ਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ `ਤੇ ਚੱਲ ਰਿਹਾ ਹੈ ਤੇ ਲਿੰਕ ਸੜਕਾਂ ਸਮੇਤ ਹਰ ਪੱਧਰ `ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿਚ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਰਕਾਰ ਵਲੋਂ ਲਿੰਕ ਸੜਕਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਾਰਜ ਕੀਤੇ ਗਏ ਹਨ ਸ਼ੁੁਰੂ : ਹਰਭਜਨ ਸਿੰਘ ਕੈਬਨਿਟ ਮੰਤਰੀ ਇੱਥੇ ਵੱਖ-ਵੱਖ ਯੋਜਨਾਵਾਂ, ਜਿਨ੍ਹਾਂ ਤਹਿਤ ਲੋਕ ਨਿਰਮਾਣ ਵਿਭਾਗ ਵੱਲੋਂ ਇਹ ਕੰਮ ਅਮਲ `ਚ ਲਿਆਂਦੇ ਜਾ ਰਹੇ ਹਨ ਦੀ ਸਮੁੱਚੀ ਪ੍ਰਗਤੀ ਦਾ `ਜਾਇਜ਼ਾ ਲੈਣ ਪਹੁੰਚੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ `ਚ 1543 ਕਰੋੜ ਰੁਪਏ। ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ ਅਤੇ ਆਧੁਨਿਕੀਕਰਨ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲਿੰਕ ਸੜਕਾਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਕਾਰਜ ਵੀ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 2,920 ਕਰੋੜ ਰੁਪਏ ਦੀ ਲਾਗਤ ਨਾਲ 7,767 ਕਿਲੋਮੀਟਰ ਲਿੰਕ ਸੜਕਾਂ `ਤੇ ਕੰਮ ਕੀਤਾ ਜਾ ਰਿਹਾ ਹੈ।
