
ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਜਾਰੀ : ਚਰਨਜੋਤ ਸਿੰਘ ਵਾਲੀਆ
- by Jasbeer Singh
- May 29, 2025

ਨਸ਼ਾ ਮੁਕਤੀ ਯਾਤਰਾ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਉਪਰਾਲੇ ਜਾਰੀ : ਚਰਨਜੋਤ ਸਿੰਘ ਵਾਲੀਆ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਪਿੰਡ ਖੁਰਾਣਾ, ਖੁਰਾਣੀ ਤੇ ਬਲਵਾੜ ਕਲਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਸੰਗਰੂਰ, 29 ਮਈ : ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਕੇ ਕੰਮ ਕਰ ਰਹੀ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਮੁੜ ਤੋਂ ਖੇਡਾਂ, ਗਰਾਊਂਡਾਂ ਨਾਲ ਜੋੜਿਆ ਜਾ ਸਕੇ। ਇਸ ਦੇ ਨਾਲ ਨਾਲ ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਜ਼ਿੰਦਗੀ ਮੁੜ ਤੋਂ ਲੀਹ 'ਤੇ ਲਿਆਉਣ ਲਈ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਵੱਖੋ-ਵੱਖ ਉਪਰਾਲੇ ਕਰ ਰਹੀ ਹੈ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਡੀ.ਐਮ. ਸੰਗਰੂਰ, ਚਰਨਜੋਤ ਸਿੰਘ ਵਾਲੀਆ ਨੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਖੁਰਾਣਾ, ਖੁਰਾਣੀ ਤੇ ਬਲਵਾੜ ਕਲਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਬਹੁਤ ਸਾਰੀਆਂ ਸਕੀਮਾਂ ਹਨ, ਜਿਨ੍ਹਾਂ ਨਾਲ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਸਕਦੇ ਹਨ। ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਦੇ ਕੇ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਦੇ ਯਤਨ ਜੰਗੀ ਪੱਧਰ ਉੱਤੇ ਜਾਰੀ ਹਨ । ਸ. ਵਾਲੀਆ ਨੇ ਕਿਹਾ ਕਿ ਆਮ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਸਰਕਾਰ ਦਾ ਪੂਰੀ ਤਨਦੇਹੀ ਨਾਲ ਸਾਥ ਦੇਣ ਤਾਂ ਕਿ ਨਸ਼ਾ ਮੁਕਤੀ ਮੁਹਿੰਮ ਪ੍ਰਭਾਵਸ਼ਾਲੀ ਨਤੀਜੇ ਨਿਕਲ ਕੇ ਆ ਸਕਣ। ਉਹਨਾਂ ਨੇ ਪਿੰਡਾਂ ਦੇ ਵਾਸੀਆਂ ਨੂੰ ਇਸ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕਜੁਟ ਹੋ ਕੇ ਲੜਨ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਜਨ ਜਨ ਨੂੰ ਇਸ ਮੁਹਿੰਮ ਵਿੱਚ ਸਰਕਾਰ ਵੱਲੋਂ ਜੋੜਿਆ ਜਾ ਰਿਹਾ ਹੈ। ਇਸ ਲਈ ਇਹ ਨਸ਼ਾ ਮੁਕਤੀ ਯਾਤਰਾ ਪਿੰਡ ਤੇ ਵਾਰਡਾਂ ਵਿੱਚ ਲਿਆਂਦੀ ਗਈ ਹੈ। ਉਹਨਾਂ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨਾਲ ਨੌਜਵਾਨਾਂ ਦੇ ਮਾਪਿਆਂ ਦੇ ਚਿਹਰਿਆਂ 'ਤੇ ਰੌਣਕ ਆਈ ਹੈ ਕਿਉਂਕਿ ਉਹਨਾਂ ਨੂੰ ਹੁਣ ਵਿਸ਼ਵਾਸ਼ ਹੋ ਗਿਆ ਹੈ ਕਿ ਨਸ਼ਾ ਤਸਕਰਾਂ ਨੂੰ ਪਨਾਹ ਦੇਣ ਵਾਲਾ ਹੁਣ ਕੋਈ ਨਹੀਂ ਹੈ ਅਤੇ ਨਸ਼ਾ ਤਸਕਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ ਅਤੇ ਭੱਜ ਰਹੇ ਹਨ। ਉਹਨਾਂ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡਟ ਕੇ ਇਸ ਮੁਹਿੰਮ ਵਿੱਚ ਯੋਗਦਾਨ ਦੇਣ ਲਈ ਕਿਹਾ । ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਲਈ ਚਲਾਏ ਜਾ ਰਹੇ ਇਸ ਸਾਂਝੇ ਯਤਨ ਨੂੰ ਲੋਕਾਂ ਦਾ ਪੂਰਨ ਸਮਰਥਨ ਮਿਲ ਰਿਹਾ ਹੈ । ਇਸ ਮੌਕੇ ਸੰਜੀਵ ਕੁਮਾਰ ਪੀ.ਏ., ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ, ਸੁਖਦੀਪ ਕੌਰ ਸਿਹਤ ਵਿਭਾਗ, ਬੂਟਾ ਸਿੰਘ ਸਰਪੰਚ ਖੁਰਾਣਾ, ਸੁਖਪ੍ਰੀਤ ਸਿੰਘ ਬਿੱਟੂ ਸਰਪੰਚ ਖੁਰਾਣੀ, ਪ੍ਰਗਟ ਸਿੰਘ ਸਰਪੰਚ ਬਲਵਾੜ ਕਲਾਂ, ਅਵਤਾਰ ਸਿੰਘ ਸਰਪੰਚ ਬਲਵਾੜ ਖੁਰਦ, ਸ਼ਰੀਫ਼ ਖ਼ਾਨ ਖੁਰਾਣੀ, ਕੁਲਵੰਤ ਸਿੰਘ ਖੁਰਾਣਾ, ਜਸਪ੍ਰੀਤ ਸਿੰਘ ਖੁਰਾਣਾ, ਬਲਜਿੰਦਰ ਸਿੰਘ ਈਲਵਾਲ, ਮਨਦੀਪ ਸਿੰਘ ਈਲਵਾਲ, ਬਲਦੇਵ ਸਿੰਘ ਸਰਪੰਚ ਈਲਵਾਲ, ਗੁਰਿੰਦਰ ਸਿੰਘ ਖੇੜੀ, ਸੰਦੀਪ ਸਿੰਘ ਦੁੱਗਾਂ, ਮਨਿੰਦਰ ਸਿੰਘ ਸਰਪੰਚ ਲਖਮੀਰਵਾਲਾ, ਮਨੀ ਸਰਾਓ, ਮੁੱਖ ਥਾਣਾ ਅਫਸਰ ਕਸ਼ਮੀਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.