post

Jasbeer Singh

(Chief Editor)

Punjab

ਪੰਜਾਬ ਸਰਕਾਰ ਨੇ ਕੀਤਾ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ

post-img

ਪੰਜਾਬ ਸਰਕਾਰ ਨੇ ਕੀਤਾ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 8 ਜੂਨ 2026 : ਪੰਜਾਬ ਸਰਕਾਰ (Punjab Government) ਵਲੋਂ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਵੀ 18 ਜੂਨ ਨੂੰ ਇਕ ਜਨਤਕ ਛੁੱਟੀ (Public holiday) ਦੇਣ ਦਾ ਐਲਾਨ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਕਾਰਨ ਹੈ ਛੁੱਟੀ ਕੀਤੇ ਜਾਣ ਦਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਜਿਵੇਂ ਕਿ ਗਰਮੀਆਂ ਦੇ ਮੌਸਮ ਦੇ ਚਲਦਿਆਂ ਬੱਚਿਆਂ ਨੂੰ ਛੁੱਟੀਆਂ ਹੋਈਆਂ ਪਈਆਂ ਹਨ ਦੇ ਚਲਦਿਆਂ ਸਰਕਾਰ ਵਲੋਂ ਆਪਣੇ ਸਰਕਾਰੀ ਕਰਮਚਾਰੀਆਂ ਨੂੰ ਵੀ ਬਾਕੀ ਹੁੰਦੀਆਂ ਛੁੱਟੀਆਂ ਤੋਂ ਇਲਾਵਾ ਇਕ ਹੋਰ ਜਨਤਕ ਛੁੱਟੀ 18 ਜੂਨ ਨੂੰ ਇਸ ਲਈ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਹਰ ਕਿਸੇ ਵਲੋਂ ਮਨਾਇਆ ਜਾ ਸਕੇ । ਇਸ ਮੌਕੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ। ਸਰਕਾਰ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ (Notifications) ਵੀ ਜਾਰੀ ਕੀਤਾ ਹੈ ।

Related Post

Instagram