
ਸਿੱਖਿਆ ਢਾਂਚੇ ਦਾ ਵਿਕਾਸ ਕਰ ਕੇ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ: ਚੇਅਰਮੈਨ ਦਲਵੀਰ ਸਿੰਘ ਢਿੱਲੋਂ
- by Jasbeer Singh
- May 3, 2025

ਸਿੱਖਿਆ ਢਾਂਚੇ ਦਾ ਵਿਕਾਸ ਕਰ ਕੇ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ: ਚੇਅਰਮੈਨ ਦਲਵੀਰ ਸਿੰਘ ਢਿੱਲੋਂ ਧੂਰੀ/ਸੰਗਰੂਰ, 2 ਮਈ : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਡੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਜਿਸ ਸਦਕਾ ਸਕੂਲਾਂ ਵਿੱਚ ਸਿੱਖਿਆ ਢਾਂਚੇ ਦਾ ਵਿਕਾਸ ਹੋ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਲਕਾ ਧੂਰੀ ਦੇ ਪਿੰਡ ਕਾਤਰੋਂ ਅਤੇ ਚਾਂਗਲੀ ਦੇ ਸਰਕਾਰੀ ਸਕੂਲਾਂ ਵਿੱਚ ਮਾਨ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ। ਇਸ ਮੌਕੇ ਚੇਅਰਮੈਨ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਲਗਭਗ 28 ਲੱਖ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚੋਂ ਕਰੀਬ 17 ਹਜ਼ਾਰ ਸਕੂਲਾਂ ਨੂੰ ਵਾਈਫਾਈ ਦੀ ਸਹੂਲਤ ਨਾਲ ਲੈਸ ਕੀਤਾ ਗਿਆ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ 20 ਹਜ਼ਾਰ ਅਧਿਆਪਕ ਭਰਤੀ ਕੀਤੇ ਗਏ ਹਨ, ਉੱਥੇ 12,700 ਅਧਿਆਪਕ ਪੱਕੇ ਵੀ ਕੀਤੇ ਗਏ ਹਨ। ਕਰੀਬ 9000 ਸਫਾਈ ਸੇਵਕ ਤੇ ਚੌਕੀਦਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਾਏ ਗਏ ਹਨ। ਇਸ ਦੇ ਨਾਲ-ਨਾਲ ਸਕੂਲ ਆਫ ਐਮੀਨੈਂਸ ਦੇ ਰੂਪ ਵਿੱਚ ਪੰਜਾਬ ਦੇ ਵਿਦਿਆਰਥੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ ਗਈ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ। ਚੇਅਰਮੈਨ ਨੇ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ ਤਰਜੀਹ ਦਿੰਦੇ ਸਨ ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਇਤਿਹਾਸਕ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਦੀ ਗਿਣਤੀ ਵਿੱਚ ਵੱਡਾ ਇਜ਼ਾਫਾ ਹੋਇਆ ਹੈ।
Related Post
Popular News
Hot Categories
Subscribe To Our Newsletter
No spam, notifications only about new products, updates.