
ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ
- by Jasbeer Singh
- April 7, 2025

ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ’ਚ ਬਦਲੀ ਸਕੂਲਾਂ ਦੀ ਨੁਹਾਰ : ਨੀਨਾ ਮਿੱਤਲ -ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਵਿੱਚ ਲੱਖਾਂ ਰੁਪਏ ਦੀ ਗ੍ਰਾਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ -ਉਦਘਾਟਨ ਸਮਾਰੋਹ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਬਿਜਨਸ ਬਲਾਸਟਰ, ਵਿੱਦਿਅਕ ਪ੍ਰਦਰਸ਼ਨੀਆਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਰਾਜਪੁਰਾ 7 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਕਾ ਰੋਡ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਲੱਖਾਂ ਰੁਪਏ ਦੀ ਗ੍ਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਮੈਡਮ ਨੀਨਾ ਮਿੱਤਲ ਵਿਧਾਇਕਾ ਵਿਧਾਨ ਸਭਾ ਹਲਕਾ ਰਾਜਪੁਰਾ ਨੇ ਲੋਕ ਅਰਪਿਤ ਕੀਤਾ ਗਿਆ । ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸਵਾਗਤੀ ਗੀਤ ਰਾਹੀਂ ਹੋਈ। ਸਕੂਲ ਮੁਖੀ ਪ੍ਰਿੰਸੀਪਲ ਡਾ: ਨਰਿੰਦਰ ਕੌਰ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ । ਸਿੱਖਿਆ ਕ੍ਰਾਂਤੀ ਤਹਿਤ ਸਕੂਲ ਨੂੰ ਸੋਹਣਾ ਬਣਾਉਣ, ਨਵੀ ਚਾਰਦਿਵਾਰੀ, ਨਵੇਂ ਚਾਰ ਕਮਰਿਆਂ ਦੀ ਉਸਾਰੀ ਅਤੇ ਮੁਰੰਮਤ ਕਾਰਜਾਂ ਦੀ ਜਾਣਕਾਰੀ, ਅਧਿਆਪਕਾਂ ਨੂੰ ਫਿਨਲੈਂਡ ਅਤੇ ਸਿੰਘਾਪੁਰ ਭੇਜ ਕੇ ਮਿਆਰੀ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਬਾਰੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਦੀ ਮਹੱਤਤਾ ਬਾਰੇ ਵੀ ਵਿਸ਼ੇਸ਼ ਤੌਰ 'ਤੇ ਰੌਸ਼ਨੀ ਪਾਈ ਗਈ। ਮੁੱਖ ਮਹਿਮਾਨ ਐਮ. ਐਲ. ਏ. ਰਾਜਪੁਰਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਗਵਾਈ ਹੇਠ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਵਿੱਚ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਹਰ ਬੱਚੇ ਨੂੰ ਗੁਣਵੱਤਾਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਮਾਹੌਲ ਦੇਣ ਲਈ ਇਹ ਯਤਨ ਕੀਤੇ ਜਾ ਰਹੇ ਹਨ । ਵਿਧਾਇਕਾ ਨੀਨਾ ਮਿੱਤਲ ਨੇ ਛੇਵੀਂ, ਸੱਤਵੀਂ, ਅੱਠਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦੇ ਸਲਾਨਾ ਨਤੀਜੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਨਗਦ ਇਨਾਮ ਦੇ ਨਾਲ-ਨਾਲ ਆਸ਼ੀਰਵਾਦ ਦਿੱਤਾ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ । ਇਸ ਮੌਕੇ ਰਿਤੇਸ਼ ਬਾਂਸਲ ਐਮ. ਐਲ. ਏ. ਕੋਆਰਡੀਨੇਟਰ, ਅਮਰਿੰਦਰ ਸਿੰਘ ਮੀਰੀ ਪੀ. ਏ. ਟੂ ਐਮ. ਐਲ. ਏ, ਵਿਜੇ ਮੈਨਰੋ ਬਲਾਕ ਪ੍ਰਧਾਨ ਅਤੇ ਸਿੱਖਿਆ ਕੋਆਰਡੀਨੇਟਰ ਕਮ ਮਾਸਟਰ ਟਰੇਨਰ ਮਾਲਵਾ ਜੋਨ ਪੰਜਾਬ, ਪ੍ਰਿੰਸੀਪਲ ਜੋਗਾ ਸਿੰਘ, ਰਾਜੀਵ ਕੁਮਾਰ ਡੀ. ਐੱਸ. ਐੱਮ, ਅਜੇ ਕੁਮਾਰ ਪ੍ਰਧਾਨ ਵਿਉਪਾਰ ਮੰਡਲ, ਹੈੱਡ ਮਾਸਟਰ ਹਰਪ੍ਰੀਤ ਸਿੰਘ ਬੀ. ਐਨ. ਓ., ਰਚਨਾ ਰਾਣੀ ਬੀ ਐਨ ਓ, ਮਨਪ੍ਰੀਤ ਸਿੰਘ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਮੇਜਰ ਸਿੰਘ, ਜਗਦੀਪ ਸਿੰਘ ਅਲੂਣਾ ਬਲਾਕ ਪ੍ਰਧਾਨ, ਰਾਜ ਕੁਮਾਰੀ ਸ਼ਰਮਾ, ਰਾਕੇਸ਼ ਸੋਢੀ, ਸੁਖਵਿੰਦਰ ਸਿੰਘ, ਰਾਮ ਸ਼ਰਨ ਸਾਬਕਾ ਐਮ. ਸੀ., ਨਿਰਮਲ ਸਿੰਘ, ਬਿਕਰਮਜੀਤ ਸਿੰਘ ਕੰਡੇਵਾਲਾ, ਲਲਿਤ ਕੁਮਾਰ ਲਵਲੀ, ਮ੍ਰਿਦੁਲ ਬਾਂਸਲ, ਗੁਰਸ਼ਰਨ ਸਿੰਘ ਵਿਰਕ, ਰਾਜੇਸ਼ ਬਾਵਾ ਯੂਥ ਪ੍ਰਧਾਨ, ਨਿਤਿਨ ਕੁਮਾਰ, ਨਿਤਿਨ ਖੁਰਾਨਾ, ਗੁਰਵੀਰ ਸਰਾਓ, ਸੁਮਿਤ ਬਖਸ਼ੀ, ਰਮੇਸ਼ ਪਹੂਜਾ, ਅਨੁਪਮ ਬੀਆਰਸੀ, ਰਸ਼ਮੀ ਬੀਆਰਸੀ, ਅਸ਼ਵਨੀ ਕੁਮਾਰ, ਇੰਦੂ ਕੋਹਲੀ, ਅੰਮ੍ਰਿਤਜੀਤ ਸਿੰਘ, ਜਸਵਿੰਦਰ ਕੌਰ, ਰਵਿੰਦਰ ਖੋਸਲਾ, ਕੁਲਦੀਪ ਕੁਮਾਰ ਵਰਮਾ, ਇੰਦਰਜੀਤ ਸਿੰਘ, ਦਿਨੇਸ਼ ਕੁਮਾਰ, ਕੁਲਵੀਰ ਸਿੰਘ, ਪ੍ਰਵੀਨ ਕੁਮਾਰ, ਦਵਿੰਦਰ ਸਿੰਘ, ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਮਿਊਂਸੀਪਲ ਕੌਂਸਲਰ, ਪ੍ਰੋਗਰਾਮ ਹਲਕਾ ਕੋਆਰਡੀਨੇਟਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ ।
Related Post
Popular News
Hot Categories
Subscribe To Our Newsletter
No spam, notifications only about new products, updates.