
ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ `ਚ ਪੰਜਾਬ ਸਰਕਾਰ ਕੀਤਾ ਪੁਲਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
- by Jasbeer Singh
- September 24, 2024

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ `ਚ ਪੰਜਾਬ ਸਰਕਾਰ ਕੀਤਾ ਪੁਲਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਚੰਡੀਗੜ੍ਹ : ਪੰਜਾਬ ਦੀ ਖਰੜ ਜੇਲ੍ਹ `ਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ `ਚ ਪੰਜਾਬ ਸਰਕਾਰ ਨੇ ਮੁਹਾਲੀ `ਚ ਤਾਇਨਾਤ ਸੀਆਈਏ ਇੰਚਾਰਜ ਖਰੜ, ਐੱਸਐੱਸਪੀ ਵਿਵੇਕਸ਼ੀਲ ਸੋਨੀ, ਐੱਸਪੀ ਅਮਰਦੀਪ ਸਿੰਘ ਬਰਾੜ, ਡੀਐੱਸਪੀ ਗੁਰਸ਼ੇਰ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਅੱਜ ਹਾਈ ਕੋਰਟ ਨੂੰ ਦਿੱਤੀ। ਕੇਂਦਰ ਸਰਕਾਰ ਨੇ ਵੀ ਅਦਾਲਤ ਨੂੰ ਦੱਸਿਆ ਕਿ ਜੈਮਰ ਲਗਾਉਣ ਲਈ ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਨੇ ਜਿਹੜੀ ਇਜਾਜ਼ਤ ਮੰਗੀ ਸੀ, ਉਹ ਦੇ ਦਿੱਤੀ ਗਈ ਹੈ।