post

Admin

(Chief Editor)

Punjab

ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦਾ ਬਣ ਰਹੀ ਹੈ ਇਕ ਮਜ਼ਬੂਤ ਸਹਾਰਾ : ਮਾਨ

post-img

ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦਾ ਬਣ ਰਹੀ ਹੈ ਇਕ ਮਜ਼ਬੂਤ ਸਹਾਰਾ : ਮਾਨ

ਚੰਡੀਗੜ੍ਹ, 22 ਜੁਲਾਈ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਪੰਜਾਬ ਦੇ ਬਜੁਰਗਾਂ ਲਈ ਇਕ ਮਜ਼ਬੂਤ ਸਹਾਰਾ ਬਣਨ ਵੱਲ ਕਦਮ ਪੁਟਦੀ ਜਾ ਰਹੀ ਹੈ ।

ਸਾਡੇ ਬਜ਼ੁਰਗ ਸਾਡਾ ਮਾਣਾ ਮੁਹਿੰਮ ਤਹਿਤ ਸਰਕਾਰ ਹੈ ਕਾਰਜਸ਼ੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਸੂਬੇ ਭਰ ਦੇ ਬਜ਼ੁਰਗਾਂ ਦੀ ਭਲਾਈ, ਸੁਰੱਖਿਅਤ, ਸਨਮਾਨਜਨਕ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਅਤੇ ਕਾਰਜਸ਼ੀਲ ਹੈ । ਇਸੇ ਤਹਿਤ ਸਰਕਾਰੀ ਅਤੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਇੱਕ ਅਜਿਹਾ ਮਾਹੌਲ ਸਿਰਜਣ ਲਈ ਕੰਮ ਕਰ ਰਹੀ ਹੈ, ਜਿੱਥੇ ਹਰ ਬਜ਼ੁਰਗ ਸਤਿਕਾਰ, ਸੁਰੱਖਿਆ ਅਤੇ ਸਮਾਜਿਕ ਤੌਰ ‘ਤੇ ਜੁੜਿਆ ਮਹਿਸੂਸ ਕਰੇ ।

ਸਰਕਾਰ ਬਜ਼ੁਰਗਾਂ ਨੂੰ ਦੇ ਰਹੀ ਹੈ ਘਰ ਬੈਠੇ ਸਹੂਲਤ

ਪੰਜਾਬ ਸਰਕਾਰ 1076 ਹੈਲਪਲਾਈਨ ਰਾਹੀਂ ਸੂਬੇ ਦੇ ਹਜ਼ਾਰਾਂ ਸੀਨੀਅਰ ਨਾਗਰਿਕਾਂ ਨੂੰ ਸਰਕਾਰੀ ਦਫ਼ਤਰਾਂ ‘ਚ ਗਏ ਬਗ਼ੈਰ ਘਰ ਬੈਠੇ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ। ਬਜ਼ੁਰਗ ਨਾਗਰਿਕਾਂ ਲਈ ਬੁਢਾਪਾ ਪੈਨਸ਼ਨ ਸਕੀਮ ਪ੍ਰਮੁੱਖ ਰਹੀ ਹੈ । ਸਰਕਾਰ ਵੱਲੋਂ ਹਜ਼ਾਰਾਂ ਬਜ਼ੁਰਗਾਂ ਨੂੰ ਸਰਕਾਰੀ ਦਫ਼ਤਰਾਂ ‘ਚ ਗਏ ਬਗੈਰ 1076 ਹੈਲਪਲਾਈਨ ਰਾਹੀਂ ਬੁਢਾਪਾ ਪੈਨਸ਼ਨ ਲਈ ਅਰਜ਼ੀਆਂ ਦੇਣ ਦੀ ਸਹੂਲਤ ਦਿੱਤੀ ਜਾ ਰਹੀ ਹੈ ।

ਸਰਕਾਰ ਨੇ ਸ਼ੁਰੂ ਕੀਤੀ ਹੋਈ ਹੈ ਐਲਡਰ ਹੈਲਪਲਾਈਨ

ਇਸ ਤੋਂ ਇਲਾਵਾ ਮਾਨ ਸਰਕਾਰ (Mann Sarkar) ਵੱਲੋਂ ਮਾਤਾ-ਪਿਤਾ ਅਤੇ ਸੀਨੀਅਰ ਨਾਗਰਿਕਾਂ ਦੀ ਪਾਲਣਾ ਅਤੇ ਭਲਾਈ ਐਕਟ-2007 ਤਹਿਤ ਸੂਬੇ ਦੇ ਬਜ਼ੁਰਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਾਨੂੰਨੀ ਪ੍ਰਬੰਧ ਕੀਤੇ ਹਨ, ਜਿਸ ਤਹਿਤ ਹੁਣ ਤੱਕ ਹਜ਼ਾਰਾਂ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ । ਸਰਕਾਰ ਵੱਲੋਂ ਬਜ਼ੁਰਗਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਐਲਡਰ ਹੈਲਪਲਾਈਨ ਨੰਬਰ 14567 ਵੀ ਕਾਰਜਸ਼ੀਲ ਹੈ. ਜਿਸ ‘ਤੇ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੀ ਅਣਦੇਖੀ, ਦੁਰਵਿਵਹਾਰ ਜਾਂ ਸ਼ੋਸ਼ਣ ਸੰਬੰਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ । 

ਕਿੰਨੀ ਰਾਸ਼ੀ ਜਾਰੀ ਕੀਤੀ ਹੈ ਸਰਕਾਰ ਨੇ ਬਿਰਧ ਘਰਾਂ ਨੂੰ

ਹਾਲ ਹੀ ‘ਚ ਸੂਬੇ ਦੇ ਬਿਰਧ ਘਰਾਂ ਨੂੰ ਕੁੱਲ 15.70 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ । ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁਤਾਬਕ ਵਿੱਤੀ ਸਾਲ 2023-2024 ਦੌਰਾਨ 4.93 ਕਰੋੜ ਰੁਪਏ, 2024-2025 ਦੌਰਾਨ 6.67 ਕਰੋੜ ਰੁਪਏ ਅਤੇ 2025-2026 ਦੌਰਾਨ 4.10 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ । ਸੂਬੇ ਦੇ ਬਿਰਧ ਘਰਾਂ ਵਿਚ ਹਜ਼ਾਰਾਂ ਹੀ ਬਜ਼ੁਰਗਾਂ ਨੂੰ ਰਿਹਾਇਸ਼, ਪੌਸ਼ਟਿਕ ਭੋਜਨ ਅਤੇ ਸਿਹਤ ਸੰਭਾਲ ਵਰਗੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੀ ਗਈ ਹੈ ।

ਪੰਜਾਬ ਸਰਕਾਰ ਬਜ਼ੁਰਗਾਂ ਲਈ ਲਗਾ ਰਹੀ ਹੈ ਸਿਹਤ ਕੈਂਪ

ਪੰਜਾਬ ਸਰਕਾਰ ਦੇ ਅੰਕੜਿਆਂ ਮੁਤਾਬਕ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਸਿਹਤ ਸੰਭਾਲ, ਜਾਗਰੂਕਤਾ ਅਤੇ ਸਮਾਜਿਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਵਿਚ ਬਜ਼ੁਰਗਾਂ ਦੀ ਕੁੱਲ ਭਾਗੀਦਾਰੀ ਦਾ ਅੰਕੜਾ 1.11 ਲੱਖ ਤੋਂ ਵੱਧ ਦਰਜ ਕੀਤਾ ਗਿਆ ਹੈ । ਸੂਬੇ ਭਰ ‘ਚ ਬਜ਼ੁਰਗਾਂ ਲਈ ਲਗਾਏ ਜਾ ਰਹੇ ਸਿਹਤ ਕੈਂਪਾਂ ‘ਚ ਅੱਖਾਂ ਦੇ ਟੈਸਟ, ਕੈਂਸਰ ਸਕ੍ਰੀਨਿੰਗ, ਹੱਡੀਆਂ ਦੇ ਟੈਸਟ, ਨੱਕ, ਕੰਨ ਤੇ ਗਲੇ ਅਤੇ ਫਿਜ਼ੀਓਥੈਰੇਪੀ ਸੈਸ਼ਨ ਕੀਤੇ ਜਾ ਰਹੇ ਹਨ । ਇਨ੍ਹਾਂ ਮੁਫ਼ਤ ਸਿਹਤ ਕੈਂਪਾਂ ਦਾ ਬਜ਼ੁਰਗ ਨੂੰ ਕਾਫ਼ੀ ਲਾਭ ਮਿਲਿਆ ਹੈ ।

ਸਾਡੇ ਬਜ਼ੁਰਗ ਸਾਡਾ ਮੁਹਿੰਮ ਦਾ ਉਦੇਸ਼ ਬੇਸਹਾਰਾ ਬਜ਼ੁਰਗਾਂ ਦਾ ਸਹਾਰਾ ਬਣਨਾ

ਪੰਜਾਬ ਸੂਬੇ ਭਰ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ, ਭਲਾਈ ਅਤੇ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਸ, ਪੰਚਾਇਤੀ ਰਾਜ ਸੰਸਥਾਵਾਂ, ਯੂਥ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮਾਂ ਕਰਵਾਏ ਜਾ ਰਹੇ ਹਨ । ’ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਚਲਾਉਣ ਪਿੱਛੇ ਪੰਜਾਬ ਸਰਕਾਰ ਦਾ ਉਦੇਸ਼ ਬੇਸਹਾਰਾ ਬਜ਼ੁਰਗਾਂ ਦਾ ਸਹਾਰਾ ਬਣਨਾ ਅਤੇ ਇੱਕ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਹਰ ਬਜ਼ੁਰਗ ਆਪਣੇ ਪਰਿਵਾਰ ਵਿਚ ਸੁਰੱਖਿਅਤ ਮਹਿਸੂਸ ਕਰੇ ।

Related Post

Instagram