post

Jasbeer Singh

(Chief Editor)

Patiala News

ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਚੁੱਕਣ ਲਈ ਵਚਨਬੱਧ : ਅਜੀਤਪਾਲ ਸਿੰਘ ਕੋਹਲੀ

post-img

ਪੰਜਾਬ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਚੁੱਕਣ ਲਈ ਵਚਨਬੱਧ : ਅਜੀਤਪਾਲ ਸਿੰਘ ਕੋਹਲੀ - ਕੇਂਦਰ ਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਸੋਤੇਲਾ-ਵਿਹਾਰ - ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਦਿਤਾ ਜਾ ਰਿਹੈ ਵਿਸ਼ੇਸ਼ ਧਿਆਨ-ਕੋਹਲੀ ਪਟਿਆਲਾ, 25 ਅਕਤੂਬਰ : ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਕਿਸਾਨਾਂ ਦੀ ਸੋਨੇ ਵਰਗੀ ਝੋਨੇ ਦੀ ਫ਼ਸਲ ਦਾ ਇੱਕ ਇੱਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਉਪਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਲਗਾਤਾਰ ਕੰਮ ਵੀ ਕੀਤਾ ਜਾ ਰਿਹਾ ਹੈ । ਵਿਧਾਇਕ ਕੋਹਲੀ ਨੇ ਇਹ ਪ੍ਰਗਟਾਵਾ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੌਰਾਨ ਕੀਤਾ। ਵਿਧਾਇਕ ਅਜੀਤਪਾਲ ਕੋਹਲੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵਲੋਂ ਬੇਤੁਕੀ ਬਿਆਨਬਾਜੀ ਕੀਤੀ ਜਾ ਰਹੀ ਹੈ, ਜਦੋਂ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਅੰਦਰ ਕਿਸਾਨਾਂ ਦੀ ਪੂਰੀ ਸਾਰ ਲਈ ਜਾ ਰਹੀ ਹੈ ਅਤੇ ਕਿਸਾਨਾਂ ਦਾ ਇੱਕ ਇੱਕ ਦਾਣਾ ਚੁਕਵਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋ ਪੰਜਾਬ ਦੇ ਨਾਲ ਸੋਤੇਲਾ ਵਿਹਾਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਹਿੱਤਾਂ ਉਪਰ ਡਾਕਾ ਮਾਰਿਆ ਜਾ ਰਿਹਾ ਹੈ, ਜਿਸਦਾ ਪੰਜਾਬ ਸਰਕਾਰ ਡਟਵਾਂ ਵਿਰੋਧ ਵੀ ਕੀਤਾ ਜਾ ਰਿਹਾ ਹੈ । ਵਿਧਾਇਕ ਅਜੀਤਪਾਲ ਕੋਹਲੀ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰਾ ਉਤਰ ਰਹੇ ਹਨ ਅਤੇ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਵੀ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਗਿਣਤੀ ਵਾਅਦੇ ਅਤੇ ਗਰੰਟੀਆਂ ਪੂਰੀਆਂ ਹੋ ਚੁੱਕੀਆਂ ਹਨ, ਜਦਕਿ ਜੋ ਰਹਿ ਗਏ ਹਨ, ਉਨ੍ਹਾਂ ਨੂੰ ਜਲਦੀ ਪੂਰਾ ਕਰਕੇ ਪੰਜਾਬੀਆਂ ਨਾਲ ਕੀਤਾ ਵਾਅਦਾ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਜਿਨ੍ਹਾਂ ਦੀ ਹੁਣ ਤੱਕ ਪਹਿਲੀ ਵਾਰ ਆਪ ਸਰਕਾਰ ਨੇ ਸਾਰ ਲਈ ਹੈ। ਇਸ ਤੋਂ ਪਹਿਲਾਂ ਰਿਵਾਇਤੀ ਪਾਰਟੀਆਂ ਦੇ ਆਗੂ ਸਿਰਫ ਚੋਣਾਂ ਦੌਰਾਨ ਹੀ ਸਾਹਮਣੇ ਆਉਂਦੇ ਸਨ, ਜਦਕਿ ਪਹਿਲੀ ਵਾਰ ਹੋਇਆ ਹੈ ਕਿ ਉਨ੍ਹਾਂ ਵਲੋਂ ਆਮ ਲੋਕਾਂ ਨਾਲ ਵੀ ਰੋਜ਼ਾਨਾ ਰਾਬਤਾ ਕੀਤਾ ਜਾਂਦਾ ਰਿਹਾ ਹੈ ਤੇ ਉਨ੍ਹਾਂ ਦੇ ਮਸਲਿਆਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਇਸਦਾ ਹੱਲ ਕਰਵਾ ਵੀ ਕੀਤਾ ਜਾ ਰਿਹਾ ਹੈ, ਜਿਸਤੋ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ।

Related Post