post

Jasbeer Singh

(Chief Editor)

Patiala News

ਪੰਜਾਬ ਸਰਕਾਰ ਕਰ ਰਹੀ ਹੈ 600 ਯੂਨਿਟ ਬਿਜਲੀ ਫਰੀ ਦਾ ਹੋਵੇ ਜਾਂ ਯੁੱਧ ਨਸ਼ਿਆਂ ਵਿਰੁੱਧ ਦਾ ਵਾਅਦਾ ਸਾਰੇ ਵਾਅਦੇ ਪੂਰੇ :

post-img

ਪੰਜਾਬ ਸਰਕਾਰ ਕਰ ਰਹੀ ਹੈ 600 ਯੂਨਿਟ ਬਿਜਲੀ ਫਰੀ ਦਾ ਹੋਵੇ ਜਾਂ ਯੁੱਧ ਨਸ਼ਿਆਂ ਵਿਰੁੱਧ ਦਾ ਵਾਅਦਾ ਸਾਰੇ ਵਾਅਦੇ ਪੂਰੇ : ਰਮੇਸ਼ ਸਿੰਗਲਾ ਪਟਿਆਲਾ, 26 ਮਾਰਚ () : ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਚਾਹੇ ਉਹ 600 ਯੂਨਿਟ ਬਿਜਲੀ ਫਰੀ ਦਾ ਹੋਵੇ ਜਾਂ ਯੁੱਧ ਨਸ਼ਿਆਂ ਵਿਰੁੱਧ ਹੋਵੇ ਇਹ ਸਾਰੇ ਵਾਅਦੇ ਪੂਰੇ ਕਰ ਰਹੀ ਹੈ।ਇਹ ਵਿਚਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਪ੍ਰਗਟ ਕੀਤੇ। ਰਮੇਸ਼ ਸਿੰਗਲਾ ਨੇ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਭ੍ਰਿਸ਼ਟਾਚਾਰ ਦਾ ਹੈ ਉਸ ਤੇ ਵੀ ਸਮੇਂ ਸਮੇਂ ਤੇ ਵਾਰ ਕੀਤਾ ਜਾ ਰਿਹਾ ਹੈ। ਜਿਸਦੇ ਚਲਦਿਆਂ ਪੰਜਾਬ ਦੇ ਚੀਫ ਸੈਕਟਰੀ ਅਜੋਏ ਕੁਮਾਰ ਸਿਨਹਾ ਨੇ ਸਮੁੱਚੇ ਵਿਭਾਗਾਂ ਨੂੰ ਇੱਕ ਚਿੱਠੀ ਲਿਖ ਕੇ ਅਧੂਰੇ ਕੰਮਾਂ ਦੀਆਂ ਚਿੱਠੀਆਂ ਵਾਰੇ ਵੇਰਵਾ ਮੰਗਿਆ ਹੈ ਤਾਂ ਜੋ ਪਤਾ ਕੀਤਾ ਜਾ ਸਕੇ ਕਿ ਇਹ ਕੰਮ ਕਿਉਂ ਪੈਂਡਿੰਗ ਪਏ ਹਨ ਤੇ ਇਸ ਦਾ ਕਿਤੇ ਭ੍ਰਿਸ਼ਟਾਚਾਰ ਨਾਲ ਸਬੰਧ ਤਾਂ ਨਹੀਂ ਹੈ, ਇਸ ਦੇ ਨਾਲ ਹੀ ਇਹ ਵੀ ਆਦੇਸ਼ ਦਿੱਤਾ ਹੈ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾਣ ਕਿਉਂਕਿ ਕਿਸੇ ਨੂੰ ਵੀ ਭ੍ਰਿਸ਼ਟਾਚਾਰ ਦੀ ਇਜਾਜ਼ਤ ਨਹੀਂ ਹੈ ਤੇ ਨਾ ਕਿਸੇ ਨੂੰ ਬਖਸਿਆ ਜਾਵੇਗਾ। ਰਮੇਸ਼ ਸਿੰਗਲਾ ਨੇ ਕਿਹਾ ਕਿ ਸਰਕਾਰ ਦਾ ਸਪਸ਼ਟ ਸੰਦੇਸ਼ ਹੈ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਸਾਡੇ ਬਹੁਤ ਹੀ ਸਤਿਕਾਰਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਦਫਤਰ ਵਿੱਚ ਭ੍ਰਿਸ਼ਟਾਚਾਰ ਦਾ ਪਤਾ ਲੱਗਦਾ ਹੈ ਤਾਂ ਕਿਰਪਾ ਕਰਕੇ ਸੂਚਨਾ ਦਿਓ ਤਾਂ ਕਿ ਭ੍ਰਿਸ਼ਟਾਚਾਰ ਤੇ ਲਗਾਮ ਲੱਗ ਸਕੇ। ਭ੍ਰਿਸ਼ਟਾਚਾਰ ਨੇ ਸਾਨੂੰ ਕਮਜ਼ੋਰ ਕੀਤਾ ਹੈ ਤੇ ਸਾਡੇ ਸ਼ਹਿਰ ਦੇ ਵਿਧਾਇਕ ਸਰਦਾਰ ਅਜੀਤ ਪਾਲ ਸਿੰਘ ਕੋਹਲੀ ਵੀ ਸਮੇਂ ਸਮੇਂ ਤੇ ਸਰਕਾਰੀ ਦਫਤਰਾਂ ਦਾ ਨਿਰੀਖਣ ਕਰਦੇ ਹਨ ਅਤੇ ਲੋਕਾਂ ਨਾਲ ਗੱਲ ਕਰਦੇ ਹਨ। ਇਸੇ ਤਰ੍ਹਾਂ ਮੈਂ ਵੀ ਉਹਨਾਂ ਦੀ ਨਿਰਦੇਸ਼ਾਂ ਅਨੁਸਾਰ ਦਫਤਰਾਂ ਵਿੱਚ ਲੋਕਾਂ ਨਾਲ ਗੱਲ ਕਰਦਾ ਹਾਂ। ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਤੇ ਪਾਰਟੀ ਪੂਰੀ ਕੋਸਿ਼ਸ਼ ਕਰ ਰਹੀ ਹੈ ਕਿ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇ। ਰਮੇਸ਼ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਦੇਸ਼ ਲੋਕਾਂ ਦੀ ਖੁਸ਼ਹਾਲੀ ਹੈ ਤੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੋ ਰਹੇ ਹਨ ਜਦੋਂ ਕਿ ਪਹਿਲਾਂ ਦਫਤਰਾਂ ਵਿੱਚ ਸਟਾਫ ਦੀ ਮੌਜੂਦਗੀ ਨਹੀਂ ਹੁੰਦੀ ਸੀ ਪਰ ਅੱਜ ਸਰਕਾਰ ਜਿੱਥੇ ਸਟਾਫ ਦੀ ਮੌਜੂਦਗੀ ਯਕੀਨੀ ਬਣਾ ਰਹੀ ਹੈ ਉਥੇ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲ ਰਿਹਾ ਹੈ ਤੇ ਕੋਈ ਵੀ ਸਰਕਾਰ ਲੋਕਾਂ ਦੇ ਸਹਿਯੋਗ ਤੋਂ ਬਗੈਰ ਕੋਈ ਕੰਮ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਲੋਕਤੰਤਰ ਉਦੋਂ ਹੀ ਮਜਬੂਤ ਹੈ ਜਦੋਂ ਲੋਕਾਂ ਦੀ ਭਾਗੀਦਾਰੀ ਹੋਵੇ, ਜਿਹੜਾ ਵੀ ਲੋਕਾਂ ਦੇ ਕੰਮਾਂ ਵਿਚ ਰੁਕਾਵਟ ਪੈਦਾ ਕਰਦਾ ਹੈ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਰਮੇਸ਼ ਸਿੰਗਲਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਬਹੁਤ ਚੰਗੀ ਪਹਿਲ ਸਾਡੀ ਸਰਕਾਰ ਸਾਡੇ ਦੁਆਰ ਵੀ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜਨਤਾ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਂਦੇ ਹਨ। ਸਰਕਾਰ ਨੇ ਕਾਫੀ ਕੰਮਾਂ ਦੀ ਲਿਸਟ ਇਸ ਸਕੀਮ ਵਿਚ ਪਾਏ ਹਨ ਅਤੇ ਇਸ ਸਕੀਮ ਦਾ ਉਦੇਸ਼ ਲੋਕਾਂ ਦੇ ਕੰਮ ਘਰ ਬੈਠੇ ਹੀ ਹੋ ਜਾਣ ਸਰਕਾਰੀ ਦਫਤਰਾਂ ਵਿੱਚ ਚੱਕਰ ਘੱਟ ਜਾਣ ਸਰਕਾਰ ਹੋਰ ਵੀ ਇਹਨੂੰ ਆਸਾਨ ਬਣਾਉਣ ਲਈ ਵਚਨਬੱਧ ਹੈ। ਸਰਕਾਰੀ ਦਫਤਰਾਂ ਵਿੱਚ ਸਟਾਫ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਹੈ ਅਤੇ ਟਾਈਮ ਦੇ ਆਧਾਰ ਤੇ ਕੰਮ ਜਲਦ ਤੋਂ ਜਲਦੀ ਨਿਉਟਾਉਣ ਦੇ ਲਈ ਦਿੱਤੇ ਜਾ ਰਹੇ ਹਨ, ਜਿਸਨੂੰ ਥੋੜਾ ਸਮਾਂ ਲੱਗ ਸਕਦਾ ਹੈ ਪਰ ਇਸ ਨੂੰ ਪੂਰਾ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਹੈ। ਰਮੇਸ਼ ਸਿੰਗਲਾ ਨੇ ਕਿਹਾ ਕਿ ਹੁਣ ਪੰਜਾਬ ਭਾਰਤ ਦੇ ਹੋਰ ਸੂਬਿਆਂ ਨਾਲੋਂ ਜਿਆਦਾ ਤਰੱਕੀ ਕਰ ਰਿਹਾ ਹੈ। ਇਸ ਸੂਬੇ ਵਿੱਚ ਨਸ਼ੇ ਵਿਰੁੱਧ ਕਾਰਵਾਈ ਹੋ ਰਹੀ ਹੈ ਅਤੇ ਭ੍ਰਿਸ਼ਟਾਚਾਰ ਤੇ ਲਗਾਮ ਲਗਾਈ ਜਾ ਰਹੀ ਹੈ ਜਦੋਂ ਕਿ ਭਾਰਤ ਦੇ ਕਿਸੇ ਹੋਰ ਸੂਬੇ ਵਿੱਚ ਇਸ ਤਰ੍ਹਾਂ ਦੀ ਕਾਰਵਾਈ ਦਿਖਾਈ ਨਹੀਂ ਦਿੰਦੀ। ਇਹ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਹੈ ਅਤੇ ਲੋਕਾਂ ਨਾਲ ਕੀਤਾ ਵਾਅਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਠੇਕੇ ਸਮੇਂ ਸਿਰ ਪੂਰੇ ਕਰਾ ਰਹੀ ਹੈ, ਭ੍ਰਿਸ਼ਟਾਚਾਰ ਤੇ ਲਗਾਮ ਲਗਾ ਰਹੀ ਹੈ ਇਸਦਾ ਹੀ ਨਤੀਜਾ ਹੈ ਕਿ ਪੰਜਾਬ ਸਰਕਾਰ ਨੇ ਸ਼ੁਰੂਆਤੀ ਦਿਨਾਂ ਚ ਬਿਜਲੀ ਦੇ 600 ਯੂਨਿਟ ਮਾਫ ਕਰ ਦਿੱਤੇ, ਇਸ ਦਾ ਲਾਭ ਆਮ ਆਦਮੀ ਨੂੰ ਮਿਲਿਆ ਹੈ। ਆਮ ਲੋਕਾਂ ਦਾ ਪੈਸਾ ਆਮ ਲੋਕਾਂ ਨੂੰ ਮਿਲੀ ਭ੍ਰਿਸ਼ਟਾਚਾਰ ਤੇ ਲਗਾਮ ਲੱਗੇ ਇਹੀ ਮੁੱਖ ਉਦੇਸ਼ ਆਮ ਆਦਮੀ ਪਾਰਟੀ ਦਾ ਹੈ ਆਓ ਸਾਰੇ ਮਿਲ ਕੇ ਭ੍ਰਿਸ਼ਟਾਚਾਰ ਦੇ ਖਿਲਾਫ ਲੜੀਏ।

Related Post