
ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ : ਰੋਹਿਤ ਸਿੰਗਲਾ
- by Jasbeer Singh
- February 26, 2025

ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ : ਰੋਹਿਤ ਸਿੰਗਲਾ ਪਟਿਆਲਾ, 26 ਫਰਵਰੀ () : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰੋਹਿਤ ਸਿੰਗਲਾ ਨੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ ਜਿਸਨੂੰ (ਐਸ. ਵਾਈ. ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ ਬਾਰੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਗਏ ਸਪੱਸ਼ਟ ਬਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿੱਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ । ਰੋਹਿਤ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਜਿ਼ਆਦਾਤਰ ਬਲਾਕਾਂ ਦੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਿਆ ਗਿਆ ਹੈ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ । ਉਨ੍ਹਾਂ ਕਿਹਾ ਕਿ ਕਿਉਂ ਜੋ ਸੂਬੇ ਦੇ ਜਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ । ਰੋਹਿਤ ਸਿੰਗਲਾ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਅਨਾਜ ਉਤਪਾਦਕਾਂ ਨੂੰ ਸਿੰਚਾਈ ਲਈ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸੇ ਹੋਰ ਸੂਬੇ ਨਾਲ ਪਾਣੀ ਦੀ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ।