
ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ
- by Jasbeer Singh
- October 22, 2024

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ: ਅਮਨ ਅਰੋੜਾ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ : ਅਮਨ ਅਰੋੜਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਅਤੇ ਲੌਂਗੋਵਾਲ ਦੇ ਸਰਕਾਰੀ ਸਕੂਲਾਂ ਵਿੱਚ ਆਯੋਜਿਤ ਮੈਗਾ ਪੀਟੀਐਮ ਵਿੱਚ ਸ਼ਿਰਕਤ ਸੁਨਾਮ ਊਧਮ ਸਿੰਘ ਵਾਲਾ, 22 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸੁਨਾਮ ਊਧਮ ਸਿੰਘ ਵਾਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਲੌਂਗੋਵਾਲ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਹਨਾਂ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਤੇ ਸਮਾਜ ਦਾ ਸਭ ਤੋਂ ਕੀਮਤੀ ਸਰਮਾਇਆ ਹੁੰਦੇ ਹਨ ਜਿਨਾਂ ਨੂੰ ਮਿਆਰੀ ਸਿੱਖਿਆ ਮੁੱਹਈਆ ਕਰਵਾਉਣਾ ਸਾਡਾ ਫਰਜ਼ ਹੈ । ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਅਤੇ ਅਸੀਂ ਇਹਨਾਂ ਦੋਵਾਂ ਹੀ ਖੇਤਰਾਂ ਵਿੱਚ ਵਿਆਪਕ ਲੋਕ ਹਿਤਾਂ ਨੂੰ ਪੂਰਾ ਕਰਨ ਲਈ ਪਿਛਲੇ ਢਾਈ ਸਾਲਾਂ ਤੋਂ ਅਣਥੱਕ ਉਪਰਾਲੇ ਕਰਨ ਵਿੱਚ ਜੁਟੇ ਹੋਏ ਹਾਂ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦੀ ਇਹ ਨਿਯਮਤ ਮਿਲਣੀ ਪ੍ਰਕਿਰਿਆ ਸਿੱਖਿਆ ਦੇ ਸਿਸਟਮ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਲਾਹੇਵੰਦ ਸਾਬਤ ਹੋ ਰਹੀ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਦੇ ਹਾਣ ਦਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੇ ਸਮਿਆਂ ਦੀਆਂ ਸਰਕਾਰਾਂ ਨੇ ਲੋਕ ਹਿਤਾਂ ਨਾਲ ਜੁੜੇ ਹੋਏ ਮਸਲਿਆਂ ਨੂੰ ਅਣਗੋਲਿਆ ਕੀਤਾ ਜਦਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਰੰਭ ਤੋਂ ਹੀ ਅਜਿਹੇ ਲੋਕ ਪੱਖੀ ਉਪਰਾਲਿਆਂ ਨੂੰ ਸਫਲਤਾ ਨਾਲ ਲਾਗੂ ਕਰ ਦਿਖਾਇਆ ਹੈ ਜਿਸ ਨਾਲ ਹਰ ਵਰਗ ਨੂੰ ਲਾਭ ਪਹੁੰਚ ਰਿਹਾ ਹੈ । ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੈਗਾ ਪੀਟੀਐਮ ਦੇ ਇਹਨਾਂ ਸਮਾਗਮਾਂ ਦੌਰਾਨ ਵਿਦਿਆਰਥੀਆ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸੁਖਾਵੀ ਸਾਂਝ ਬਣਦੀ ਹੈ ਅਤੇ ਸਮੁੱਚੇ ਵਿਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਮਾਪੇ ਅਤੇ ਅਧਿਆਪਕ ਦੋਵੇਂ ਹੀ ਆਪੋ ਆਪਣਾ ਬਣਦਾ ਯੋਗਦਾਨ ਪਾਉਣ ਦੇ ਸਮਰਥ ਬਣਦੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀ ਅਣ ਤਰਾਸ਼ੇ ਹੀਰਿਆਂ ਵਾਂਗ ਹੁੰਦੇ ਹਨ ਜਿਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹਰ ਪੱਖੋਂ ਗਿਆਨਵਾਨ ਅਤੇ ਉਚੇਰੀ ਸਿੱਖਿਆ ਹਾਸਿਲ ਕਰਨ ਦੇ ਸਮਰੱਥ ਬਣਾਇਆ ਜਾਂਦਾ ਹੈ । ਇਸ ਮੌਕੇ ਕੈਬਨਿਟ ਮੰਤਰੀ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਵਿੱਚ ਸਕੂਲਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਬਹੁਤ ਅਹਿਮ ਭੂਮਿਕਾ ਅਦਾ ਕੀਤੀ ਹੈ ਅਤੇ ਬੱਚਿਆਂ ਵੱਲੋਂ ਪੂਰੀ ਦਿਲਚਸਪੀ ਲੈ ਕੇ ਵੱਖੋ ਵੱਖਰੇ ਸਟਾਲਾਂ ਰਾਹੀਂ ਸਿਲਾਈ ਕੜਾਈ ਦੇ ਸਮਾਨ ਪਕਵਾਨ ਹੈਲਥ ਕੇਅਰ ਸਮੇਤ ਹੋਰ ਵਸਤਾਂ ਨੂੰ ਪ੍ਰਦਰਸ਼ਨੀ ਵਿੱਚ ਪੇਸ਼ ਕੀਤਾ ਗਿਆ ਹੈ ਜਿਸ ਲਈ ਸਾਰੇ ਵਿਦਿਆਰਥੀ ਵਧਾਈ ਦੇ ਹੱਕਦਾਰ ਹਨ । ਇਸ ਮੌਕੇ ਕੈਬਨਿਟ ਮੰਤਰੀ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜ਼ਨਸ ਬਲਾਸਟਰ ਸਕੀਮ ਤਹਿਤ ਬੱਚਿਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਅਤੇ ਕੌਮਾਂਤਰੀ ਅਤੇ ਰਾਸ਼ਟਰੀ ਪੱਧਰ ਉੱਤੇ ਲਿਆਉਣ ਦਾ ਮੌਕਾ ਦਿੱਤਾ ਜਾ ਰਿਹਾ ਹੈ , ਉਸ ਤਹਿਤ ਸਕੂਲ ਵਿੱਚ ਵਿਦਿਆਰਥਣਾ ਵੱਲੋਂ ਲਗਾਈਆਂ ਗਈਆਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀ ਦੇਖ ਕੇ ਖੁਸ਼ੀ ਮਹਿਸੂਸ ਹੋ ਰਹੀ ਹੈ । ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਮਨਜੀਤ ਕੌਰ, ਪ੍ਰਿੰਸੀਪਲ ਨੀਲਮ ਰਾਣੀ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਜਤਿੰਦਰ ਜੈਨ, ਨਰਿੰਦਰ ਸਿੰਘ ਠੇਕੇਦਾਰ, ਮਣੀ ਸਰਾਓ, ਮਨਪ੍ਰੀਤ ਬੰਸਲ, ਗੁਰਤੇਗ ਸਿੰਘ ਨਿੱਕਾ, ਚਮਕੌਰ ਹਾਂਡਾ, ਰਾਮ ਕੁਮਾਰ, ਹਰਮੀਤ ਵਿਰਕ, ਲੌਂਗੋਵਾਲ ਤੋਂ ਵਿੱਕੀ ਵਸ਼ਿਸ਼ਟ ਬਲਾਕ ਪ੍ਰਧਾਨ, ਕਮਲ ਬਰਾੜ, ਬਲਵਿੰਦਰ ਸਿੰਘ ਢਿੱਲੋ, ਰਾਜ ਸਿੰਘ ਰਾਜੂ, ਗੁਰਮੀਤ ਸਿੰਘ ਫੌਜੀ ਐਮਸੀ, ਸੀਸਨ ਪਾਲ ਐਮਸੀ, ਸੁਖਪਾਲ ਬਾਜਵਾ, ਸੁਬੇਦਾਰ ਮੇਲਾ ਸਿੰਘ ਵੀ ਹਾਜ਼ਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.