

ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮ ਚੰਡੀਗੜ੍ਹ : ਪੰਜਾਬ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਜੰਗੀ ਪੱਧਰ ਤੇ ਕਰਨ ਲਈ ਛੇਤੀ ਹੀ ਮੁਹਿੰਮ ਵਿੱਢੀ ਜਾ ਰਹੀ ਹੈ। ਦੱਸਣਯੋਗ ਹੈ ਕਿ ਉਕਤ ਸਰਕਾਰ ਦੇ ਕਾਰਜਕਾਲ ਵਿਚ ਇਕ ਭ੍ਰਿਸ਼ਟਾਚਾਰ ਤੇ ਦੂਸਰਾ ਨਸਿ਼ਆਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਚੱਲ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜੋ ਆਮ ਆਦਮੀ ਸਰਕਾਰ ਵਲੋਂ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕਾਰਜ ਸ਼ੁਰੂ ਕੀਤਾ ਜਾਣਾ ਹੈ ਵਾਲਾ ਇਹ ਪ੍ਰੋਜੈਕਟ 4573 ਕਰੋੜ ਰੁਪਏ ਦੇ `ਪੇਂਡੂ ਪੁਨਰਜਾਗਰਣ ਪੈਕੇਜ` ਅਧੀਨ ਹੋਵੇਗਾ । ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ। ਇਥੇ ਹੀ ਬਸ ਨਹੀਂ ਸਰਕਾਰ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਥਾਪਰ ਅਤੇ ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਲਈ ਬਿਹਤਰ ਪ੍ਰਬੰਧ ਕੀਤੇ ਜਾਣਗੇ ਅਤੇ ਇਸ ਪ੍ਰਾਜੈਕਟ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਵਲੋਂ ਫਤਿਹਗੜ੍ਹ ਸਾਹਿਬ ਦਾ ਦੌਰਾ ਵੀ ਕੀਤਾ ਜਾਵੇਗਾ । ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 10 ਤੋਂ 15 ਸਾਲਾਂ ਵਿੱਚ ਤਾਲਾਬਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਸੀ । ਕਈ ਥਾਵਾਂ `ਤੇ ਤਲਾਬਾਂ ਦੀ ਵਰਤੋਂ ਬਿਲਕੁਲ ਵੀ ਨਹੀਂ ਹੋ ਰਹੀ ਸੀ। ਅਤੇ ਹੁਣ ਸਰਕਾਰ ਨੇ ਇਨ੍ਹਾਂ ਨੂੰ ਸੁਧਾਰਨ ਦਾ ਫੈਸਲਾ ਕੀਤਾ ਹੈ। ਜਿੱਥੇ ਇਸ ਸਮੇਂ ਦੌਰਾਨ ਉਨ੍ਹਾਂ ਦੀ ਸਫਾਈ ਕੀਤੀ ਜਾਵੇਗੀ । ਗਾਰ ਕੱਢਣ ਦਾ ਪ੍ਰਬੰਧ ਹੋਵੇਗਾ, ਇਸ ਦੇ ਨਾਲ ਹੀ ਛੱਪੜਾਂ ਦੇ ਆਲੇ-ਦੁਆਲੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ । ਇਸ ਤੋਂ ਇਲਾਵਾ ਟਰੈਕ ਵਿਛਾਏ ਜਾਣਗੇ ਅਤੇ ਹੋਰ ਪ੍ਰਬੰਧ ਕੀਤੇ ਜਾਣਗੇ । ਸਰਕਾਰ ਦਾ ਦਾਅਵਾ ਹੈ ਕਿ ਇਹ ਇੱਕ ਚੰਗਾ ਪ੍ਰੋਜੈਕਟ ਹੈ। ਇਸ ਵਾਰ ਸਰਕਾਰ ਨੇ ਪਿੰਡਾਂ ਲਈ ਢੁਕਵੇਂ ਫੰਡ ਰੱਖੇ ਹਨ। ਇਸ ਤੋਂ ਇਲਾਵਾ, ਪਿੰਡਾਂ `ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ।