
ਪੰਜਾਬ ਸਰਕਾਰ ਕਰਨ ਜਾ ਰਹੀ ਹੈ ਪੰਜਾਬ ਦੇ ਹਸਪਤਾਲਾਂ ਲਈ 400 ਮੈਡੀਕਲ ਅਫਸਰਾਂ ਦੀ ਭਰਤੀ
- by Jasbeer Singh
- August 26, 2024

ਪੰਜਾਬ ਸਰਕਾਰ ਕਰਨ ਜਾ ਰਹੀ ਹੈ ਪੰਜਾਬ ਦੇ ਹਸਪਤਾਲਾਂ ਲਈ 400 ਮੈਡੀਕਲ ਅਫਸਰਾਂ ਦੀ ਭਰਤੀ ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਵੱਲੋਂ 400 ਦੇ ਕਰੀਬ ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਕਰੀਬ 4 ਸਾਲਾਂ ਬਾਅਦ ਸਰਕਾਰ ਰੈਗੂਲਰ ਡਾਕਟਰਾਂ ਦੀ ਭਰਤੀ ਕਰ ਰਹੀ ਹੈ, ਇਸ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਬਾਬਾ ਫ਼ਰੀਦ ਯੂਨੀਵਰਸਿਟੀ ਰਾਹੀਂ ਚੱਲ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰਕਿਰਿਆ 4 ਸਤੰਬਰ ਤੱਕ ਸ਼ੁਰੂ ਹੋਵੇਗੀ। ਜਦੋਂਕਿ ਕੰਪਿਊਟਰ ਆਧਾਰਿਤ ਟੈਸਟ ਦੀ ਪ੍ਰਕਿਰਿਆ 8 ਸਤੰਬਰ ਨੂੰ ਮੁਕੰਮਲ ਹੋਵੇਗੀ। ਅਪਲਾਈ ਕਰਨ ਲਈ ਡਾਕਟਰਾਂ ਨੂੰ `ਤੇ ਕਲਿੱਕ ਕਰਨਾ ਹੋਵੇਗਾ । ਸਿਹਤ ਵਿਭਾਗ ਵੱਲੋਂ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਹਸਪਤਾਲ ਵਿੱਚ ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ ਅੱਧੀਆਂ ਤੋਂ ਵੱਧ ਖਾਲੀ ਪਈਆਂ ਹਨ। ਵਿਭਾਗ ਵਿੱਚ ਕੁੱਲ 2300 ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਹਨ। ਇਨ੍ਹਾਂ ਵਿੱਚੋਂ 1250 ਅਸਾਮੀਆਂ ਖਾਲੀ ਪਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਜੇਕਰ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਡਾਕਟਰਾਂ ਦੀ ਗੱਲ ਕਰੀਏ ਤਾਂ ਸਥਿਤੀ ਹੋਰ ਵੀ ਚਿੰਤਾਜਨਕ ਬਣ ਜਾਂਦੀ ਹੈ।ਕਿਉਂਕਿ 2700 ਅਸਾਮੀਆਂ ਵਿੱਚੋਂ 1550 ਦੇ ਕਰੀਬ ਅਸਾਮੀਆਂ ਖਾਲੀ ਹਨ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰੀ ਅਸਾਮੀਆਂ ਨੂੰ ਭਰਨਾ ਸਰਕਾਰ ਦਾ ਚੰਗਾ ਕਦਮ ਹੈ। ਅਸੀਂ ਮੰਗ ਕਰਦੇ ਹਾਂ ਕਿ ਡਾਕਟਰਾਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣ।
Related Post
Popular News
Hot Categories
Subscribe To Our Newsletter
No spam, notifications only about new products, updates.