post

Jasbeer Singh

(Chief Editor)

Patiala News

ਸਿੱਖਿਆ ਖੇਤਰ ਦੇ ਪੱਧਰ ਵਿਚ ਸੁਧਾਰ ਲਈ ਪੰਜਾਬ ਸਰਕਾਰ ਦੀ ਹਰ ਸੰਭਵ ਕੋਸਿ਼ਸ਼ ਜਾਰੀ ਹੈ : ਰਮੇਸ਼ ਸਿੰਗਲਾ

post-img

ਸਿੱਖਿਆ ਖੇਤਰ ਦੇ ਪੱਧਰ ਵਿਚ ਸੁਧਾਰ ਲਈ ਪੰਜਾਬ ਸਰਕਾਰ ਦੀ ਹਰ ਸੰਭਵ ਕੋਸਿ਼ਸ਼ ਜਾਰੀ ਹੈ : ਰਮੇਸ਼ ਸਿੰਗਲਾ ਪਟਿਆਲਾ, 15 ਮਾਰਚ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕ ਕੇ ਸੁਧਾਰ ਲਿਆਉਣ ਦੇ ਉਦੇਸ਼ ਤਹਿਤ ਹਰ ਸੰਭਵ ਕੋਸਿ਼ਸ਼ ਕੀਤੀ ਜਾ ਰਹੀ ਹੈ, ਇਹ ਵਿਚਾਰ ਰਮੇਸ਼ ਸਿੰਗਲਾ ਨੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਅਗਵਾਈ ਹੇਠ ਕੀਤੀਆ ਜਾ ਰਹੀਆਂ ਲੋਕ ਭਲਾਈ ਮੀਟਿੰਗਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਰਮੇਸ਼ ਸਿੰਗਲਾ ਨੇ ਕਿਹਾ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਤੋਂ ਪਾਰਟੀ ਦੀਆਂ ਨੀਤੀਆਂ ਤੇ ਕੰਮ ਕਾਜ ਕਿਸੇ ਤਰੀਕੇ ਨਾਲ ਕੀਤੇ ਜਾ ਰਹੇ ਹਨ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਵੀ ਜਾਰੀ ਹੈ । ਰਮੇਸ਼ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਚ ਵੱਡੇ ਪੱਧਰ ਤੇ ਸੁਧਾਰ ਹੋਣ ਨਾਲ ਲੋਕਾਂ ਨੂੰ ਰੁਜ਼ਗਾਰ ਤੇ ਨੌਕਰੀਆਂ ਮੁਹੱਈਆ ਹੋ ਸਕਣਗੇ, ਜਿਸ ਨਾਲ ਦੇਸ਼ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪੈ ਸਕੇਗਾ। ਉਨ੍ਹਾਂ ਕਿਹਾ ਕਿ ਕਿਸੇ ਦੇਸ਼ ਦਾ ਆਰਥਿਕ ਵਿਕਾਸ ਤਾਂ ਹੀ ਸੰਭਵ ਹੈ ਜਦੋਂ ਉੱਥੋਂ ਦੇ ਲੋਕ ਪੜ੍ਹੇ ਲਿਖੇ ਹੋਣ। ਇਥੇ ਹੀ ਬਸ ਨਹੀ਼ ਅਜਿਹਾ ਕਰਨ ਲਈ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਉੱਥੇ ਤਕਨੀਕੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ ਇਸ ਦੇ ਨਾਲ ਨਾਲ ਟੀਚਰਾਂ ਨੂੰ ਵੀ ਬਾਹਰਲੇ ਦੇਸ਼ਾਂ ਵਿੱਚ ਨਵੀਂ ਤਕਨੀਕ ਦੀ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਜੋ ਪਹਿਲਾਂ ਰਹੀਆਂ ਵੱਖ ਵੱਖ ਪਾਰਟੀਆਂ ਦੀਆਂ ਸਰਕਾਰਾਂ ਦੇ ਸਮੇਂ ਵਿਚ ਨਹੀਂ ਹੋਇਆ । ਬਲਕਿ ਵਿਦੇਸ਼ ਘੁੰਮਣ ਦੀ ਇੱਛਾ ਤਹਿਤ ਪਿਛਲੀਆਂ ਸਰਕਾਰਾਂ ਦੇ ਮੰਤਰੀ ਤੇ ਵਿਧਾਇਕ ਹੀ ਗਏ । ਰਮੇਸ਼ ਸਿੰਗਲਾ ਨੇ ਕਿਹਾ ਕਿ ਇਹ ਪਹਿਲੀ ਵਾਰੀ ਭਾਰਤ ਦੇਸ਼ ਵਿੱਚ ਹੋਇਆ ਹੈ ਕਿ ਕਿਸੇ ਸਰਕਾਰ ਨੇ ਬੱਚਿਆਂ ਦੇ ਜੀਵਨ ਸਧਾਰਨ ਉੱਚਾ ਚੱਕਣ ਲਈ ਇਹੋ ਜਿਹਾ ਉਪਰਾਲਾ ਕੀਤਾ ਹੋਵੇ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੱਚਿਆਂ ਦੀ ਸਿੱਖਿਆ ਵਿੱਚ ਕ੍ਰਾਂਤਕਾਰੀ ਕਦਮ ਉਠਾਇਆ ਹੈ ਤਾਂ ਜੋ ਬੱਚੇ ਪੜ੍ਹ ਲਿਖ ਕੇ ਚੰਗਾ ਸਮਾਜ ਬਣਾ ਸਕਣ। ਰਮੇਸ਼ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵਿੱਚ ਜਾ ਕੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਉਹ ਖੁਦ ਵੀ ਕਈ ਵਾਰ ਪਟਿਆਲਾ ਵਿਖੇ ਬਣੇ ਓਲਡ ਪੁਲਸ ਲਾਈਨ ਸਕੂਲ ਅਤੇ ਹੋਰ ਕਈ ਸਕੂਲਾਂ ਵਿੱਚ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਸਕੇ । ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਮਿਡ ਡੇ ਮੀਲ ਦੀ ਸਮੇਂ ਸਮੇਂ ਤੇ ਬਣਾਏ ਗਏ ਪੰਜਾਬ ਸਟੇਟ ਫੂਡ ਕਮਿਸ਼ਨ ਰਾਹੀਂ ਚੈਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਮਿਡ ਡੇ ਮੀਲ ਤਹਿਤ ਬੱਚਿਆਂ ਨੂੰ ਮਿਲਣ ਵਾਲੇ ਖਾਣੇ ਦੀ ਗੁਣਵੱਤਾ ਵੀ ਕੋਈ ਘਾਟ ਨਾ ਰਹਿ ਸਕੇ । ਰਮੇਸ਼ ਸਿੰਗਲਾ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਵਿਚ ਗੁਣਵੱਤਾ ਸਹੀ ਨਹੀਂ ਪਾਈ ਗਈ ਦਾ ਸਖ਼ਤ ਨੋਨਿਟਸ ਲਿਆ ਗਿਆ ਤੇ ਨਿਰਦੇਸ਼ ਜਾਰੀ ਕਰਦਿਆਂ ਬੱਚਿਆਂ ਨੂੰ ਸੁਰੱਖਿਅਤ ਅਤੇ ਪੋਸ਼ਟਿਕ ਖਾਣਾ ਮੁਹੱਈਆ ਕਰਵਾਉਣ ਨੂੰ ਹੀ ਪਹਿਲ ਦਿੱਤੀ ਗਈ ।

Related Post