
ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜ ਕੇ ਨਸ਼ਾ ਤਸੱਕਰਾਂ ਨੂੰ ਭਾਜੜਾਂ ਪਾਈਆਂ : ਪਠਾਣਮਾਜਰਾ
- by Jasbeer Singh
- April 25, 2025

ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਛੇੜ ਕੇ ਨਸ਼ਾ ਤਸੱਕਰਾਂ ਨੂੰ ਭਾਜੜਾਂ ਪਾਈਆਂ : ਪਠਾਣਮਾਜਰਾ - ਮੁਹਿੰਮ ਤਹਿਤ 6960 ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ 4318 ਐਫ. ਆਈ. ਆਰ. ਕੀਤੀਆਂ ਦਰਜ਼ - ਕਿਹਾ : ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਰਹੇਗੀ ਜਾਰੀ ਪਟਿਆਲਾ, 25 ਅਪ੍ਰੈਲ 2025 : ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਆਖਿਆ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ । ਵਿਧਾਇਕ ਹਰਮੀਤ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ, ਇਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ 52 ਦਿਨਾਂ ਵਿੱਚ 4318 ਐਫ. ਆਈ. ਆਰ. ਰਜਿਸਟਰਡ ਕੀਤੀਆਂ ਗਈਆਂ ਹਨ, ਜਦਕਿ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਹੋਇਆਂ 6960 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 277 ਕਿਲੋ 475 ਗ੍ਰਾਮ ਹੈਰੋਇਨ, 8158 ਕਿਲੋ ਭੁੱਕੀ, ਕਰੀਬ 125 ਕਿਲੋ ਅਫੀਮ, 76 ਕਿਲੋ 478 ਗ੍ਰਾਮ ਗਾਂਜਾ, 21,28,544 ਗੋਲੀਆਂ/ਕੈਪਸੂਲ, 1733 ਲੀਟਰ ਲਾਹਨ ਅਤੇ 7,90,42,675 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਉਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਨਸ਼ਿਆਂ ਵਰਗੇ ਕੌਹੜ ਤੋਂ ਛੁਟਕਾਰਾ ਦਵਾਉਣ ਲਈ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਅਤੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ । ਉਨ੍ਹਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ । ਉਨਾ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇ, ਇਸ ਲਈ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਦਮ ਚੁੱਕ ਰਹੀ ਹੈ, ਉੱਥੇ ਹੀ ਆਮ ਲੋਕਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ ।
Related Post
Popular News
Hot Categories
Subscribe To Our Newsletter
No spam, notifications only about new products, updates.