July 9, 2024 05:12:00
post

Jasbeer Singh

(Chief Editor)

Patiala News

ਤੁਰੰਤ ਤਨਖਾਹਾਂ ਜਾਰੀ ਕਰੇ ਪੰਜਾਬ ਸਰਕਾਰ-ਜਥੇਬੰਦੀ

post-img

ਤੁਰੰਤ ਤਨਖਾਹਾਂ ਜਾਰੀ ਕਰੇ ਪੰਜਾਬ ਸਰਕਾਰ-ਜਥੇਬੰਦੀ ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜਕਾਰੀ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਤੇ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਲਤਾਲਾ, ਹਰਬੰਸ ਲਾਲ ਪਰਜੀਆਂ, ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਪਰਵਿੰਦਰ ਭਾਰਤੀ ਤੇ ਪ੍ਰੈਸ ਸਕੱਤਰ ਹਰਪਾਲ ਸਿੰਘ ਤਰਨਤਾਰਨ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਜੂਨ ਮਹੀਨੇ ਦੀਆਂ ਤਨਖਾਹਾਂ ਜਾਰੀ ਕਰਨ ਤੇ ਜ਼ੁਬਾਨੀ ਰੋਕ ਲਾ ਕੇ ਮੁਲਾਜ਼ਮਾਂ ਨਾਲ਼ ਕੋਝਾ ਮਜ਼ਾਕ ਕੀਤਾ ਹੈ।ਜਦ ਕਿ ਮੁੱਖ ਮੰਤਰੀ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਹਰ ਜਗ੍ਹਾ ਹਰ ਪਿੰਡ-ਸ਼ਹਿਰ ਇਹ ਕਹਿੰਦੇ ਰਹੇ ਹਨ ਕਿ ਕਿਸੇ ਨੂੰ ਵੀ ਆਪਣੇ ਕੰਮਾਂ ਨੂੰ ਕਰਵਾਉਣ, ਰੁਜ਼ਗਾਰ ਲੈਣ ਲਈ ਧਰਨੇ ਪ੍ਰਦਰਸ਼ਨ ਨਹੀਂ ਕਰਨੇ ਪੈਣਗੇ, ਪਰ ਵਾਪਰ ਸਭ ਕੁਝ ਵਾਅਦਿਆਂ-ਦਾਅਵਿਆਂ ਤੋਂ ਉਲਟ ਰਿਹਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 3 ਜੁਲਾਈ ਹੋਣ ਤੇ ਵੀ ਤਨਖਾਹਾਂ ਨਹੀਂ ਮਿਲੀਆਂ। ਪਿਛਲੇ ਮਹੀਨਿਆਂ ਚ ਵੀ ਕਾਫ਼ੀ ਮੁਲਾਜ਼ਮਾਂ ਨੂੰ ਤਨਖਾਹ 10 ਤੋਂ 12 ਦਿਨ ਬਾਅਦ ਮਿਲਦੀ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਖਰਚਿਆ ਦੀ ਪੂਰਤੀ ਲਈ ਕਰੋੜਾਂ ਦੇ ਕਰਜ਼ੇ ਲਏ ਜਾ ਰਹੇ ਹਨ, ਪਰ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਚ ਆਨਾਕਾਨੀ ਕੀਤੀ ਜਾਂਦੀ ਹੈ ਤੇ ਖ਼ਜਾਨਾ ਦਫਤਰਾਂ ਨੂੰ ਮੁਲਾਜ਼ਮਾਂ ਦੇ ਤਨਖਾਹ ਬਿਲ ਰੋਕਣ ਦੇ ਜ਼ੁਬਾਨੀ ਹੁਕਮ ਕੀਤੇ ਹਨ। ਜੋ ਕਿ ਬੜੀ ਨਿੰਦਣਯੋਗ ਕਾਰਵਾਈ ਹੈ। ਪੰਜਾਬ ਸਰਕਾਰ ਮੁਲਾਜ਼ਮ ਮਸਲਿਆਂ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਡੀ ਏ ਜਾਰੀ ਕਰਨ, ਐੱਸ.ਸੀ./ਬੀ.ਸੀ. ਮੁਲਾਜ਼ਮਾਂ, ਵਿਦਿਆਰਥੀਆਂ ਤੇ ਮਜ਼ਦੂਰਾਂ ਦੇ ਮਸਲੇ ਹੱਲ ਨਾ ਕਰਨ ਕਰਕੇ ਹੀ ਮੁਲਾਜ਼ਮਾਂ, ਮਜ਼ਦੂਰਾਂ ਤੇ ਲੋਕਾਂ ਨੇ ਲੋਕ ਸਭਾ ਚੋਣਾਂ 2024 'ਚ ਵਾਅਦਿਆਂ ਤੋਂ ਮੁਕਰਨ ਵਾਲ਼ੀ ਧੋਖੇਬਾਜ਼ ਪੰਜਾਬ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਅਗਰ ਅਗਾਂਹ ਵੀ ਸਰਕਾਰ ਦਾ ਲੋਕਾਂ ਪ੍ਰਤੀ ਇਹੀ ਨਜ਼ਰੀਆ ਰਿਹਾ ਤਾਂ ਜ਼ਿਮਨੀ ਚੋਣਾਂ ਦੇ ਨਤੀਜੇ ਵੀ ਸਰਕਾਰ ਵਿਰੋਧੀ ਹੋਣਗੇ। ਇਸ ਸਮੇਂ ਗੁਰਜੈਪਾਲ ਸਿੰਘ, ਅਮਿੰਦਰਪਾਲ ਮੁਕਤਸਰ, ਵੀਰ ਸਿੰਘ ਮੋਗਾ, ਸੁਰਿੰਦਰ ਸਿੰਘ ਮੋਗਾ, ਹਰਜਿੰਦਰ ਸਿੰਘ ਪੁਰਾਣੇਵਾਲਾ, ਹਰਦੀਪ ਤੂਰ, ਬੇਅੰਤ ਭਾਂਬਰੀ, ਸੁਰਿੰਦਰ ਮੋਹਾਲੀ, ਸੁਖਰਾਜ ਮਾਹਿਲ, ਪਰਮਿੰਦਰ ਗੁਰਦਾਸਪੁਰ, ਨਰਿੰਦਰਜੀਤ ਕਪੂਰਥਲਾ, ਜਸਵੀਰ ਬੀਹਲਾ ਹਾਜ਼ਰ ਸਨ।

Related Post