ਪੰਜਾਬ ਸਰਕਾਰ ਨੇ ਕੀਤੀ ਵੱਖ-ਵੱਖ ਬਿਜਲੀ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕਟੌਤੀ
ਚੰਡੀਗੜ੍ਹ, 19 ਜੂਨ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਵਲੋਂ ਵੱਖ-ਵੱਖ ਬਿਜਲੀ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਗਈ ਹੈ ।
ਪੰਜਾਬ ਸਰਕਾਰ ਪਹੁੰਚਾ ਰਹੀ ਹੈ ਸੂਬੇ ਦੇੇ ਲੱਖਾਂ ਖਪਤਕਾਰਾਂ ਤੱਕ ਸੁਧਾਰਾਂ ਦੇ ਲਾਭ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ (Punjab Government) ਵੱਲੋਂ ਬਿਜਲੀ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਦਾ ਲਾਭ ਸੂਬੇ ਦੇ ਲੱਖਾਂ ਖਪਤਕਾਰਾਂ ਤੱਕ ਪਹੁੰਚ ਰਿਹਾ ਹੈ । ਸਰਕਾਰ ਦੀ ‘ਜ਼ੀਰੋ ਬਿਜਲੀ ਬਿੱਲ ਗਰੰਟੀ’ ਤਹਿਤ ਕਰੀਬ 90 ਫ਼ੀਸਦੀ ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਪਰਿਵਾਰਾਂ ਦੇ ਮਹੀਨਾਵਾਰ ਖਰਚ ਵਿੱਚ ਵੱਡੀ ਕਮੀ ਆਈ ਹੈ ।
ਸਰਕਾਰ ਦੇ ਫ਼ੈਸਲੇ ਨਾਲ ਮਿਲੀ ਹੈ ਵੱਖ-ਵੱਖ ਖਪਤਕਾਰਾਂ ਨੂੰ ਵੱਡੀ ਰਾਹਤ
ਮੁਫ਼ਤ ਬਿਜਲੀ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਵੀ ਕਟੌਤੀ ਕੀਤੀ ਹੈ। ਇਸ ਫ਼ੈਸਲੇ ਨਾਲ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਯੂਨਿਟ 1.50 ਰੁਪਏ ਤੱਕ, ਵਪਾਰਕ ਖਪਤਕਾਰਾਂ ਨੂੰ 79 ਪੈਸੇ ਤੱਕ ਅਤੇ ਉਦਯੋਗਿਕ ਖਪਤਕਾਰਾਂ ਨੂੰ 74 ਪੈਸੇ ਤੱਕ ਦੀ ਰਾਹਤ ਮਿਲੀ ਹੈ । ਇਸ ਨਾਲ ਘਰੇਲੂ ਬਜਟ ਦੇ ਨਾਲ-ਨਾਲ ਕਾਰੋਬਾਰ ਅਤੇ ਉਦਯੋਗਾਂ ਨੂੰ ਵੀ ਫਾਇਦਾ ਹੋਇਆ ਹੈ ।
ਸਰਕਾਰ ਪੁੱਟਣ ਜਾ ਰਹੀ ਹੈ ਬਿਜਲੀ ਖੇਤਰ ਵਿਚ ਇਕ ਹੋਰ ਮਹੱਤਵਪੂਰਨ ਕਦਮ
ਬਿਜਲੀ ਖੇਤਰ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਗੋਇੰਦਵਾਲ ਥਰਮਲ ਪਲਾਂਟ ਦੀ ਖਰੀਦ ਰਿਹਾ ਹੈ। ਸਰਕਾਰ ਵੱਲੋਂ ਇਸ ਪਲਾਂਟ ਨੂੰ 1,080 ਕਰੋੜ ਰੁਪਏ ਵਿੱਚ ਖਰੀਦਣ ਨਾਲ ਸਰਕਾਰੀ ਖਜ਼ਾਨੇ ਦੀ ਬਚਤ ਹੋਈ ਅਤੇ ਬਿਜਲੀ ਉਤਪਾਦਨ ਸਮਰੱਥਾ ਵਿੱਚ ਵੀ ਵਾਧਾ ਹੋਇਆ ਹੈ। ਪਲਾਂਟ ਦਾ ਲੋਡ ਫੈਕਟਰ ਪਹਿਲਾਂ ਦੇ ਮੁਕਾਬਲੇ ਕਾਫ਼ੀ ਵਧਿਆ ਹੈ, ਜਿਸ ਨਾਲ ਬਿਜਲੀ ਸਪਲਾਈ ਹੋਰ ਮਜ਼ਬੂਤ ਹੋਈ ਹੈ । ਸੂਬੇ ਵਿੱਚ ਬਿਜਲੀ ਉਤਪਾਦਨ ਨੂੰ ਮਜ਼ਬੂਤ ਕਰਨ ਲਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਵੀ ਵੱਡੀ ਰਾਹਤ ਮਿਲੀ ਹੈ। ਇਸ ਨਾਲ ਪਾਵਰਕਾਮ ਨੂੰ ਹਰ ਸਾਲ ਸੈਂਕੜੇ ਕਰੋੜ ਰੁਪਏ ਦੀ ਬਚਤ ਹੋ ਰਹੀ ਹੈ ਅਤੇ ਤਾਪ ਬਿਜਲੀ ਘਰਾਂ ਲਈ ਕੋਲੇ ਦੀ ਉਪਲਬਧਤਾ ਯਕੀਨੀ ਬਣੀ ਹੈ ।
200 ਮੌਜੂਦਾ ਸਬ ਸਟੇਸ਼ਨਾਂ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ
ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 70 ਨਵੇਂ ਸਬ-ਸਟੇਸ਼ਨ ਬਣਾਏ ਜਾ ਰਹੇ ਹਨ, 200 ਮੌਜੂਦਾ ਸਬ-ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, 25 ਹਜ਼ਾਰ ਕਿਲੋਮੀਟਰ ਤੋਂ ਵੱਧ ਨਵੀਆਂ ਬਿਜਲੀ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ 8 ਹਜ਼ਾਰ ਨਵੇਂ ਟਰਾਂਸਫਾਰਮਰ ਲਗਾਏ ਜਾ ਰਹੇ ਹਨ। ਇਸ ਨਾਲ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਜਲੀ ਸਪਲਾਈ ਹੋਰ ਭਰੋਸੇਯੋਗ ਬਣੇਗੀ । ਇਸ ਦੇ ਨਾਲ ਹੀ ਖੇਤਾਂ ਵਿੱਚੋਂ ਲੰਘਦੀਆਂ ਬਿਜਲੀ ਲਾਈਨਾਂ ਨੂੰ ਅੰਡਰਗਰਾਊਂਡ ਕਰਨ ਲਈ ਪਾਇਲਟ ਪ੍ਰਾਜੈਕਟ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਸਹੂਲਤ ਮਿਲੇਗੀ ਅਤੇ ਹਾਦਸਿਆਂ ਦੀ ਸੰਭਾਵਨਾ ਘਟੇਗੀ । ਮੁਫ਼ਤ ਬਿਜਲੀ, ਦਰਾਂ ਵਿੱਚ ਕਟੌਤੀ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਉਤਪਾਦਨ ਸਮਰੱਥਾ ਵਿੱਚ ਵਾਧਾਇਹ ਸਾਰੇ ਕਦਮ ਪੰਜਾਬ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਅਤੇ ਲੋਕ-ਪੱਖੀ ਬਣਾਉਣ ਵੱਲ ਮਹੱਤਵਪੂਰਨ ਸਾਬਤ ਹੋ ਰਹੇ ਹਨ ।
