post

Jasbeer Singh

(Chief Editor)

Punjab

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

post-img

ਪੰਜਾਬ ਸਰਕਾਰ ਵੱਲੋਂ 9268 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ 16 ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 23 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਰਹਿਨੁਮਾਈ ਹੇਠ ਵੱਖ ਵੱਖ ਜ਼ਿਲਿਆਂ ਦੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਹਨਾਂ ਦੱਸਿਆ ਕਿ ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸ.ਸੀਜ਼ ਸਕੀਮ ਅਧੀਨ ਅੰਮ੍ਰਿਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ । ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ । ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

Related Post