post

Jasbeer Singh

(Chief Editor)

Punjab

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 05.53 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ

post-img

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 05.53 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਗਰੂਰ, 10 ਜੂਨ : ​​ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਵਗੰਤ ਸਿੰਘ ਮਾਨ ਦੀ ਅਗਵਾਈ 'ਚ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ, ਪੰਜਾਬ, ਡਾ.ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜ਼ਿਲ੍ਹੇ ਲਈ 05.53 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ । ​​ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਸ਼੍ਰੀ ਸੰਦੀਪ ਰਿਸ਼ੀ ਆਈ.ਏ.ਐਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ 'ਚ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਜੋਂ ਮਹੀਨਾ ਦਸੰਬਰ 2024 ਤੋਂ ਮਾਰਚ 2025 ਤੱਕ ਦੇ 797 ਲਾਭਪਾਤਰੀਆਂ ਲਈ 04.06 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਲਈ ਮਹੀਨਾ ਫਰਵਰੀ 2025 ਤੋਂ ਮਹੀਨਾ ਮਾਰਚ 2025 ਤੱਕ ਦੇ 288 ਲਾਭਪਾਤਰੀਆਂ ਲਈ 01.47 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ । ​ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤ ਸ਼ਗਨ ਵਜੋਂ ਦਿੱਤੀ ਜਾਂਦੀ ਹੈ । ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ.ਮੋਡ ਰਾਹੀਂ ਲਾਭਪਾਰਤੀਆਂ ਦੇ ਬੈਂਕ ਖਾਤਿਆਂ 'ਚ ਭੇਜੀ ਜਾ ਰਹੀ ਹੈ ।

Related Post