post

Jasbeer Singh

(Chief Editor)

Punjab

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.09 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ

post-img

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.09 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਗਰੂਰ, 28 ਮਾਰਚ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜਾਰ ਰੁਪਏ ਦੀ ਮਾਲੀ ਮਦਦ ਲਈ ਸੰਗਰੂਰ ਜਿਲ੍ਹੇ ਲਈ 2.09 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਂਦੀ ਵਿੱਤੀ ਸਹਾਇਤਾ ਵਜੋਂ ਮਹੀਨਾ ਨਵੰਬਰ 2024 ਦੇ 131 ਲਾਭਪਾਤਰੀਆਂ ਲਈ 66.81 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਮਹੀਨਾ ਨਵੰਬਰ 2024 ਤੋਂ ਮਹੀਨਾ ਜਨਵਰੀ 2025 ਤੱਕ ਦੇ 280 ਲਾਭਪਾਤਰੀਆਂ ਲਈ 142.80 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ । ਪ੍ਰਾਪਤ ਹੋਈ ਰਾਸ਼ੀ ਡੀ. ਬੀ. ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ  ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51,000/- ਰੁਪਏ ਦੀ ਵਿੱਤੀ ਸਹਾਇਤ ਸ਼ਗਨ ਵਜੋਂ ਦਿੱਤੀ ਜਾਂਦੀ ਹੈ ।  ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ।

Related Post