post

Jasbeer Singh

(Chief Editor)

Punjab

ਪੰਜਾਬ ਸਰਕਾਰ ਕੀਤਾ ਰਿਟਾਇਰਡ ਆਈ. ਆਰ. ਐਸ. ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ

post-img

ਪੰਜਾਬ ਸਰਕਾਰ ਕੀਤਾ ਰਿਟਾਇਰਡ ਆਈ. ਆਰ. ਐਸ. ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਚੰਡੀਗੜ੍ਹ : ਪੰਜਾਬ ਸਰਕਾਰ ਨੇ ਰਿਟਾਇਰਡ ਆਈ. ਆਰ. ਐਸ. ਅਰਬਿੰਦ ਮੋਦੀ ਨੂੰ ਸੂਬੇ ਦੇ ਵਿੱਤ ਵਿਭਾਗ ਵਿੱਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ।ਇਥੇ ਹੀ ਬਸ ਨਹੀਂ ਸੂਬਾ ਸਰਕਾਰ ਵਲੋਂ ਅਰਬਿੰਦ ਮੋਦੀ ਨੂੰ ਕੈਬਨਿਟ ਰੈਂਕ ਵੀ ਦਿੱਤਾ ਹੈ । ਇਸ ਦੌਰਾਨ ਪੰਜਾਬ ਸਰਕਾਰ ਨੇ ਅੰਤਰਰਾਸ਼ਟਰੀ ਸ਼ਖਸੀਅਤ ਸੇਬੇਸਟੀਅਨ ਜੇਮਸ ਨੂੰ ਵਿੱਤੀ ਮਾਮਲਿਆਂ ਬਾਰੇ ਸਲਾਹਕਾਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਸਕੱਤਰ ਪੱਧਰ ਦਾ ਅਹੁਦਾ ਦਿੱਤਾ ਗਿਆ ਹੈ । ਜਾਣਕਾਰੀ ਅਨੁਸਾਰ ਜਦੋਂ ਕੁਝ ਦਿਨ ਪਹਿਲਾਂ ਦਿੱਲੀ ਵਿੱਚ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਹੋਈ ਸੀ ਤਾਂ ਉਸ ਵਿੱਚ ਅਰਵਿੰਦ ਮੋਦੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਬਿਭਵ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਵਜੋਂ ਲਿਆਉਣ ਦੀ ਚਰਚਾ ਸੀ। ਜਾਣਕਾਰੀ ਮੁਤਾਬਕ ਅਰਵਿੰਦ ਮੋਦੀ `ਆਪ` ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਦੇ ਕਰੀਬੀ ਹਨ। ਇਸ ਨਿਯੁਕਤੀ ਨਾਲ ਸਬੰਧਤ ਹੁਕਮ ਆਮ ਪ੍ਰਸ਼ਾਸਨ ਵਿਭਾਗ ਵੱਲੋਂ ਨਵੇਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਦਸਤਖਤਾਂ ਹੇਠ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਟੈਕਸ ਸੁਧਾਰਾਂ ਦੇ ਮਾਹਿਰ ਮੰਨੇ ਜਾਂਦੇ ਅਰਬਿੰਦ ਮੋਦੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਲਾਹ ਦੇਣਗੇ। ਸੂਬੇ ਦੀ ਵਿੱਤੀ ਹਾਲਤ ਸੁਧਾਰਨ ਲਈ ‘ਆਪ’ ਹਾਈਕਮਾਂਡ ਨੇ ਅਰਵਿੰਦ ਮੋਦੀ ਨੂੰ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ।

Related Post