post

Jasbeer Singh

(Chief Editor)

Punjab

ਪੰਜਾਬ ਸਰਕਾਰ ਦਾ ਬਜਟ ਚੋਣ ਵਾਅਦੇ ਪੂਰੇ ਕਰਨ ਨਾਲ ਬਣਿਆਂ ਅਗਾਹਵਧੂ ਬਜਟ : ਸੰਜੀਵ ਅਰੋੜਾ

post-img

ਪੰਜਾਬ ਸਰਕਾਰ ਦਾ ਬਜਟ ਚੋਣ ਵਾਅਦੇ ਪੂਰੇ ਕਰਨ ਨਾਲ ਬਣਿਆਂ ਅਗਾਹਵਧੂ ਬਜਟ : ਸੰਜੀਵ ਅਰੋੜਾ ਚੰਡੀਗੜ੍ਹ 9 ਮਾਰਚ 2026 : ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਕਰਾਰ ਦੇਣ ਦੇ ਨਾਲ-ਨਾਲ ਸਾਰੇ ਵਾਅਦੇ ਪੂਰੇ ਕਰਨ ਵਾਲਾ ਬਜਟ ਕਰਾਰ ਦਿੱਤਾ ਗਿਆ ਹੈ । ਕੀ ਆਖਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਬਜਟ ਵਿੱਚ ਉਦਯੋਗਿਕ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ, ਜਿਸਦਾ ਉਦੇਸ਼ ਭਵਿੱਖ ਵਿੱਚ ਇਸ ਖੇਤਰ ਦਾ ਵੱਧ ਤੋਂ ਵੱਧ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਅਗਾਂਹਵਧੂ ਬਜਟ ਪੇਸ਼ ਕਰਕੇ, ਪੰਜਾਬ ਸਰਕਾਰ ਨੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। ਇਹ ਇੱਕ ਲੋਕ-ਕੇਂਦ੍ਰਿਤ ਬਜਟ ਹੈ, ਜਿਸ ਵਿੱਚ ਹਰ ਵਰਗ ਅਤੇ ਖੇਤਰ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਹ ਬਜਟ ਪੰਜਾਬ ਦੇ ਹਰ ਨਾਗਰਿਕ ਨੂੰ ਸਸ਼ਕਤ ਬਣਾਏਗਾ ਅਤੇ ਰਾਜ ਦੇ ਆਰਥਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ । ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਬਜਟ ਵਿਚ ਉਨ੍ਹਾਂ ਕਿਹਾ ਕਿ ਬਜਟ ਵਿੱਚ ਉਦਯੋਗਿਕ ਖੇਤਰ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਤਾਂ ਜੋ ਇਹ ਵੱਧ ਤੋਂ ਵੱਧ ਤਰੱਕੀ ਪ੍ਰਾਪਤ ਕਰ ਸਕੇ ਅਤੇ ਪੰਜਾਬ ਨਿਵੇਸ਼ਕਾਂ ਲਈ ਪਹਿਲੀ ਪਸੰਦ ਬਣ ਜਾਵੇ । ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਸਿਰਫ਼ 2025 ਵਿੱਚ ਹੀ 55,000 ਕਰੋੜ ਦੇ ਨਿਵੇਸ਼ ਪ੍ਰਾਪਤ ਹੋਏ ਹਨ । ਉਨ੍ਹਾਂ ਕਿਹਾ ਕਿ ਇਹ ਬਜਟ ਉਦਯੋਗਪਤੀ-ਪੱਖੀ ਹੈ ਅਤੇ ਪੰਜਾਬ ਦੇ ਉਦਯੋਗ ਨੂੰ ਖੁਸ਼ਹਾਲੀ ਵੱਲ ਲੈ ਜਾਵੇਗਾ। ਇਸ ਮਕਸਦ ਲਈ, ਪੰਜਾਬ ਸਰਕਾਰ ਨੇ ਇੱਕ ਨਵੀਂ ਉਦਯੋਗਿਕ ਨੀਤੀ ਵੀ ਪੇਸ਼ ਕੀਤੀ ਹੈ ਜੋ ਕਾਰੋਬਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰੇਗੀ ।

Related Post

Instagram