
ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ “ਯੁੱਧ ਨਸ਼ੇ ਵਿਰੁੱਧ” ਦੀ ਇਤਿਹਾਸਕ ਪਹਿਲ: ਗੁਰਲਾ
- by Jasbeer Singh
- May 22, 2025

ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ “ਯੁੱਧ ਨਸ਼ੇ ਵਿਰੁੱਧ” ਦੀ ਇਤਿਹਾਸਕ ਪਹਿਲ: ਗੁਰਲਾਲ ਘਨੌਰ -ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਹਲਕੇ ਨਸ਼ਿਆਂ ਵਿਰੁੱਧ ਸਰਗਰਮੀਆਂ ਕੀਤੀਆਂ ਤੇਜ ਘਨੌਰ, 22 ਮਈ : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ‘ਚ ਹੋਰ ਤੇਜ਼ੀ ਲਿਆਉਣ ਲਈ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਇਥੇ ਦੱਸਣਯੋਗ ਹੈ ਕਿ ਅੱਜ ਸਾਮ ਨੂੰ ਅਚਾਨਕ ਮੀਹ ਝੱਖੜ ਕਰਕੇ ਮੌਸਮ ਖਰਾਬ ਨਾਲ ਸੜਕਾਂ ਤੇ ਦਰਖਤ ਡਿੱਗਣ ਨਾਲ ਕਾਫੀ ਰਸਤੇ ਬੰਦ ਹੋ ਚੁੱਕੇ ਹਨ। ਪ੍ਰੰਤੂ ਵਿਧਾਇਕ ਗੁਰਲਾਲ ਘਨੌਰ ਆਪਣੇ ਕਾਫਲੇ ਸਮੇਤ ਦ੍ਰਿੜ੍ਹਤਾ ਨਾਲ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਲਕੇ ਦੇ ਵੱਖ-ਵੱਖ ਪਿੰਡ ‘ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਦੇ ਰਹੇ। ਇਸ ਸੰਦਰਭ ਵਿੱਚ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਘੜਾਮਾ ਕਲਾ, ਘੜਾਮਾ ਖੁਰਦ, ਥੂਹਾ ਅਤੇ ਬਪਰੌਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਨਸ਼ਿਆਂ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਨੂੰ ਸਫਲਤਾ ਪੂਰਵਕ ਚਲਾ ਰਹੀ ਹੈ, ਜੋ ਰਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਸਮਾਪਤ ਕਰਨ ਦੀ ਇਤਿਹਾਸਕ ਕੋਸ਼ਿਸ਼ ਹੈ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ “ਪੰਜਾਬ ਸਰਕਾਰ ਵੱਲੋਂ ਜਾਰੀ ਸਲੋਗਨ ‘ਪੂਰਾ ਹੋਵੇਗਾ ਸਾਡਾ ਖ਼ਵਾਬ, ਨਸ਼ਾ ਮੁਕਤ ਬਣੇਗਾ ਪੰਜਾਬ’ ਸਿਰਫ਼ ਇਕ ਨਾਅਰਾ ਨਹੀਂ, ਸਗੋਂ ਇਹ ਸਾਡਾ ਵਚਨ ਹੈ ਜੋ ਜਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ।ਵਿਧਾਇਕ ਨੇ ਅੱਗੇ ਦੱਸਿਆ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਸਿਰਫ਼ ਸਰਕਾਰ ਨਹੀਂ, ਸਗੋਂ ਹਰ ਇਕ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ੇ ਦੀ ਜਾਣਕਾਰੀ ਹੋਵੇ ਤਾਂ ਉਹ ਤੁਰੰਤ ਪੁਲਿਸ ਜਾਂ ਸੰਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ।ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵਲ ਮੁੜਨ ਦੀ ਸਿਫ਼ਾਰਸ਼ ਕਰਦਿਆਂ ਕਿਹਾ ਕਿ ਰਵਾਇਤੀ ਖੇਡਾਂ ਰਾਹੀਂ ਨਾ ਸਿਰਫ਼ ਸਰੀਰਕ ਤੰਦਰੁਸਤੀ ਬਣੀ ਰਹਿੰਦੀ ਹੈ, ਬਲਕਿ ਨਸ਼ਿਆਂ ਤੋਂ ਵੀ ਦੂਰ ਰਹਿਣ ਵਿੱਚ ਮਦਦ ਮਿਲਦੀ ਹੈ।ਵਿਧਾਇਕ ਗੁਰਲਾਲ ਘਨੌਰ ਨੇ ਨਸ਼ਾ ਛੱਡਣ ਵਾਲਿਆਂ ਲਈ ਸਰਕਾਰੀ ਪੁਨਰਵਾਸ ਕੇਂਦਰਾਂ ਅਤੇ ਮਨੋਵਿਗਿਆਨਕ ਸਲਾਹਕਾਰ ਸਹਾਇਤਾ ਦੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਲੜਾਈ ਹੌਂਸਲੇ ਅਤੇ ਹਿੰਮਤ ਦੀ ਹੈ, ਅਤੇ ਪੰਜਾਬ ਦੇ ਲੋਕਾਂ ਦੀ ਸਾਂਝੀ ਕੋਸ਼ਿਸ਼ ਨਾਲ ਇਹ ਜੰਗ ਜਿੱਤੀ ਜਾਵੇਗੀ। ਇਸ ਅਭਿਆਨ ਦੀ ਲੋਕਾਂ ਵੱਲੋਂ ਵੀ ਖੂਬ ਸਾਰਾਹਣਾ ਕੀਤੀ ਗਈ ਅਤੇ ਕਈ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨ ਦਾ ਵੀ ਵਾਅਦਾ ਕੀਤਾ। ਇਸ ਮੌਕੇ ਬੀਡੀਪੀਓ ਜਤਿੰਦਰ ਸਿੰਘ ਢਿੱਲੋਂ, ਥਾਣਾ ਸ਼ੰਭੂ ਇੰਚਾਰਜ, ਜਜਵਿੰਦਰ ਸਿੰਘ ਚੌਂਕੀ ਇੰਚਾਰਜ ਬਾਸਮਾ, ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਘੜਾਮਾ, ਜੋਧਵੀਰ ਸਿੰਘ ਵੜੈਚ, ਚੇਅਰਮੈਨ ਸਹਿਜਪਾਲ ਸਿੰਘ ਦਿਉਲ ਲਾਡਾ ਨਨਹੇੜਾ, ਗੁਰਤਾਜ ਸੰਧੂ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਪਿਘਦਰ ਬਘੋਰਾ, ਦਵਿੰਦਰ ਸਿੰਘ ਅਲੀਮਾਜਰਾ, ਸਰਪੰਚ ਜੱਗਾ ਨਨਹੇੜਾ, ਅਮਰਜੀਤ ਸਿੰਘ ਨੰਬਰਦਾਰ, ਨਿਸ਼ਾਨ ਸਿੰਘ ਸੰਧੂ, ਮੋਹਨ ਸਿੰਘ ਸਮੇਤ ਵੱਖ-ਵੱਖ ਪਿੰਡਾ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਮੌਜੂਦ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.