
ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ\
- by Jasbeer Singh
- July 2, 2025

ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ\ ਸਾਕੇਤ ਵਿਖੇ ਫਾਸਟ ਫੂਡ ਟ੍ਰੇਨਿੰਗ ਕੋਰਸ ਕੀਤਾ ਸ਼ੁਰੂ -ਆਰਸੇਟੀ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਕੋਰਸ ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਆਤਮ ਨਿਰਭਰ ਬਣਾਉਣ ’ਚ ਹੋਵੇਗਾ ਸਹਾਈ : ਡਾ. ਪਰਮਿੰਦਰ ਕੌਰ ਪਟਿਆਲਾ, 2 ਜੁਲਾਈ : ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਸਾਕੇਤ ਨਸ਼ਾ ਮੁਕਤੀ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਰਸੇਟੀ ਦੇ ਸਹਿਯੋਗ ਨਾਲ ਨਸ਼ਾ ਛੱਡਣ ਲਈ ਦਾਖਲ ਹੋਏ ਵਿਅਕਤੀਆਂ ਨੂੰ 12 ਦਿਨਾਂ ਦਾ ਫਾਸਟ ਫੂਡ ਟਰੇਨਿੰਗ ਕੋਰਸ ਅੱਜ ਸ਼ੁਰੂ ਕਰਵਾਇਆ ਗਿਆ। ਸਾਕੇਤ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਾਸਟ ਫੂਡ ਟਰੇਨਿੰਗ ਕੋਰਸ ਸਾਕੇਤ ਵਿਖੇ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ 25 ਪ੍ਰਾਰਥੀਆਂ ਵੱਲੋਂ ਟਰੇਨਿੰਗ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰੇਨਿੰਗ ਆਰਸੇਟੀ ਦੇ ਮਾਹਰ ਟਰੇਨਰਾਂ ਵੱਲੋਂ ਪ੍ਰਦਾਨ ਕੀਤੀ ਜਾਵੇਗੀ ਅਤੇ ਟਰੇਨਿੰਗ ਦਾ ਸਰਟੀਫਿਕੇਟ ਵੀ ਸਫਲ ਪ੍ਰਾਰਥੀ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਆਰਸੇਟੀ ਵੱਲੋਂ ਪ੍ਰਾਰਥੀ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਮਦਦ ਦੇ ਨਾਲ ਨਾਲ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਆਰਸੇਟੀ ਪਟਿਆਲਾ ਵੱਲੋਂ ਪ੍ਰਾਰਥੀਆਂ ਨੂੰ ਟਰੇਨਿੰਗ ਕੋਰਸ ਦੀਆਂ ਕਿੱਟਾਂ ਵੀ ਪ੍ਰਦਾਨ ਕੀਤੀਆਂ ਗਈਆਂ। ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਥੇ ਦਾਖਲ ਵਿਅਕਤੀਆਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ ਸ਼ਾਮਲ ਕਰਨ ਲਈ ਪਲੰਬਰ ਤੇ ਇਲਕੈਟ੍ਰੀਸ਼ਅਨ ਵਰਗੇ ਕੋਰਸ ਵੀ ਕਰਵਾਏ ਜਾਂਦੇ ਹਨ ਤਾਂ ਜੋ ਉਹ ਠੀਕ ਹੋਣ ਤੋਂ ਬਾਅਦ ਆਪਣੇ ਆਪ ਨੂੰ ਕਿਸੇ ਰੁਝੇਵੇਂ ਵਿੱਚ ਰੱਖਦੇ ਹੋਏ ਆਪਣੀ ਰੋਜ਼ੀ ਰੋਟੀ ਕਮਾਉਣ ਦੇ ਆਪਣੇ ਪਰਿਵਾਰ ਦਾ ਸਹਾਰਾ ਬਣਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲ ਲੈਣ ਲਈ ਦਾਖਲ ਵਿਅਕਤੀਆਂ ਵੱਲੋਂ ਕਾਫ਼ੀ ਉਤਸ਼ਾਹ ਦਿਖਾਇਆ ਜਾਂਦਾ ਹੈ । ਇਸ ਮੌਕੇ ਆਰਸੇਟੀ ਦੇ ਕੋਆਰਡੀਨੇਟਰ ਹਰਦੀਪ ਰਾਏ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕਾਊਂਸਲਰ ਡਾ. ਰੂਪਸੀ ਪਾਹੂਜਾ ਮੌਕੇ ਤੇ ਮੌਜੂਦ ਹਨ। ਇਨ੍ਹਾਂ ਨੇ ਮੌਕੇ ਤੇ ਨਸ਼ਾ ਮੁਕਤੀ ਪ੍ਰਾਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ ਅਤੇ ਇਸ ਟ੍ਰੇਨਿੰਗ ਨੂੰ ਪੂਰੀ ਲਗਨ ਨਾਲ ਕਰਨ ਲਈ ਪ੍ਰੇਰਿਤ ਕੀਤਾ ।
Related Post
Popular News
Hot Categories
Subscribe To Our Newsletter
No spam, notifications only about new products, updates.