
ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕਰਨਾ ਅਤਿ ਨਿੰਦਣਯੋਗ- ਜੋਗੀ ਨਾਨੋਕੀ
- by Jasbeer Singh
- July 5, 2025

ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਦੁਰਵਰਤੋਂ ਕਰਨਾ ਅਤਿ ਨਿੰਦਣਯੋਗ- ਜੋਗੀ ਨਾਨੋਕੀ ਨਾਭਾ, 5 ਜੁਲਾਈ : ਪੰਜਾਬ 'ਚ ਆਮ ਆਦਮੀ ਪਾਰਟੀ ਵੱਲੋਂ ਆਪਣੇ ਵਿਰੁੱਧ ਉੱਠੀ ਹਰ ਆਵਾਜ਼ ਨੂੰ ਦਬਾਉਣ ਲਈ ਆਪਣੀਆਂ ਸਾਰੀਆਂ ਸ਼ਕਤੀਆਂ ਦੀ ਵਰਤੋਂ ਸਾਨੂੰ ਕਈ ਸਾਲ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਲਾਈ ਗਈ ਐਮਰਜੈਂਸੀ ਦੀ ਯਾਦ ਦਵਾਉਂਦੀ ਹੈ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਸੂਬੇ ਦੇ ਡੈਲੀਗੇਟ ਮੈਂਬਰ ਤੇ ਉੱਘੇ ਸਿੱਖ ਚਿੰਤਕ ਅਬਜਿੰਦਰ ਸਿੰਘ ਜੋਗੀ ਗਰੇਵਾਲ ਨਾਨੋਕੀ ਨੇ ਚੋਣਵੇਂ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਆਪ ਸਰਕਾਰ ਦੀ ਸ਼ਹਿ 'ਤੇ ਸੜਕਾਂ 'ਤੇ ਚੈੱਕ ਪੋਸਟਾਂ ਲਾ ਕੇ ਅਕਾਲੀ ਆਗੂਆਂ ਨੂੰ ਰੋਕਣਾ ਅਤੇ ਗ੍ਰਿਫਤਾਰ ਕਰਨਾ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ, ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ 'ਚ ਲੈਣਾ ਸਾਨੂੰ ਕਾਂਗਰਸ ਸਰਕਾਰ ਵੱਲੋਂ ਲਾਈ ਗਈ ਐਮਰਜੈਂਸੀ ਦੀ ਯਾਦ ਦਵਾਉਂਦਾ ਹੈ। ਉੱਘੇ ਸਿੱਖ ਚਿੰਤਕ ਜੋਗੀ ਨਾਨੋਕੀ ਨੇ ਪੁਲਿਸ ਦੀ ਇਸ ਕਾਰਵਾਈ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਇਹ ਕਾਰਵਾਈ ਲੋਕਤੰਤਰੀ ਸਿਧਾਂਤਾਂ ਦੀ ਉਲੰਘਣਾ ਕਰਦੀ ਹੈ ਅਤੇ ਇਸ ਪਿੱਛੇ ਤਾਨਾਸ਼ਾਹੀ ਮਾਨਸਿਕਤਾ ਨੂੰ ਉਜਾਗਰ ਕਰਦੀ ਹੈ ਉਨਾ ਕਿਹਾ ਕਿ ਜਿਸ ਤਰਾਂ ਭਗਵੰਤ ਮਾਨ ਪੰਜਾਬ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ ਉਹ ਨਿੰਦਣ ਯੋਗ ਹੈ।