
ਪੰਜਾਬ ਸਰਕਾਰ ਨੂੰ ਲੈਂਡ ਪੁਲਿੰਗ ਬਹਾਨੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਐਕਵਾਇਰ ਨਹੀਂ ਕਰਨੀਆਂ ਚਾਹੀਦੀਆਂ : ਡਾ ਤੇਜਾ
- by Jasbeer Singh
- June 19, 2025

ਪੰਜਾਬ ਸਰਕਾਰ ਨੂੰ ਲੈਂਡ ਪੁਲਿੰਗ ਬਹਾਨੇ ਕਿਸਾਨਾਂ ਦੀਆਂ ਉਪਜਾਊ ਜ਼ਮੀਨਾਂ ਐਕਵਾਇਰ ਨਹੀਂ ਕਰਨੀਆਂ ਚਾਹੀਦੀਆਂ : ਡਾ ਤੇਜਾ ਪਟਿਆਲਾ, 19 ਜੂਨ : ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਪਿੰਡਾ ਦੀ ਅਸੀਂ ਪ੍ਰਤੀਸ਼ਤ ਵਸੋਂ ਖੇਤੀ ਤੇ ਨਿਰਭਰ ਕਰਦੀ ਹੈ ਪਿੰਡਾ ਵਿੱਚ ਬਹੁਤੇ ਗ਼ਰੀਬ ਲੋਕ ਵੀ ਕਿਸੇ ਨਾ ਕਿਸੇ ਤਰ੍ਹਾਂ ਖੇਤੀ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦਾ ਗੁਜ਼ਾਰਾ ਖੇਤੀ ਤੇ ਨਿਰਭਰ ਹੈ। ਪੰਜਾਬ ਵਿੱਚ ਅਸੀਂ ਪ੍ਰਤੀਸ਼ਤ ਕਿਸਾਨ ਅਜਿਹੇ ਹਨ ਜਿਨ੍ਹਾਂ ਕੋਲ ਪੰਜ ਤੋਂ ਅੱਠ ਏਕੜ ਜ਼ਮੀਨ ਹੈ ਪੰਜਾਬ ਵਿੱਚ ਪਿਛਲੇ ਸਾਲਾਂ ਦੋਰਾਨ ਬਹੁਤ ਸਾਰੀ ਉਪਜਾਊ ਜ਼ਮੀਨ ਹਾਈਵੇ ਜਾਂ ਸ਼ਹਿਰੀਕਰਨ ਕਰਕੇ ਐਕਵਾਇਰ ਕਰ ਲਈ ਗਈ ਹੈ, ਜਿਸ ਦਾ ਸਹੀ ਮੁੱਲ ਅਜੇ ਤੱਕ ਕਿਸਾਨਾਂ ਨੂੰ ਨਹੀਂ ਮਿਲਿਆ ਹੈ। ਇਹ ਵਿਚਾਰ ਨੋਜਵਾਨ ਬਚਾਓ ਫਰੰਟ ਪੰਜਾਬ ਦੇ ਕਨਵੀਨਰ ਅਤੇ ਭਾਜਪਾ ਆਗੂ ਪ੍ਰਿੰਸੀਪਲ ਡਾਂ ਹਰਦੀਪ ਸਿੰਘ ਤੇਜਾ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਲੈਂਡ ਪੁਲਿੰਗ ਬਹਾਨੇ ਪੰਜਾਬ ਦੀ ਹਜ਼ਾਰਾਂ ਏਕੜ ਜ਼ਮੀਨ ਐਕਵਾਇਰ ਕਰਨ ਲੱਗੀ ਹੈ ਜਿਸ ਦਾ ਪੰਜਾਬ ਦੀ ਕਿਸਾਨੀ ਨੂੰ ਬਹੁਤ ਵੱਡਾ ਨੁਕਸਾਨ ਹੋਵੇਗਾ ਡਾ ਤੇਜਾ ਨੇ ਕਿਹਾ ਕਿ ਕਿਸਾਨ ਖੇਤੀ ਤੋਂ ਇਲਾਵਾ ਹੋਰ ਕੋਈ ਵੀ ਧੰਦਾ ਚੰਗੀ ਤਰ੍ਹਾਂ ਨਹੀਂ ਕਰ ਸਕਦੇ ਹਨ ਇਹ ਦੇਖਿਆ ਗਿਆ ਹੈ ਕਿ ਜਿਹਨਾਂ ਕਿਸਾਨਾਂ ਦੀ ਜ਼ਮੀਨਾ ਐਕਵਾਇਰ ਕਰ ਲਈਆਂ ਗਈਆਂ ਹਨ ਉਨ੍ਹਾਂ ਨੂੰ ਅਜੇ ਤੱਕ ਸਹੀ ਮੁੱਲ ਨਹੀਂ ਮਿਲਿਆ ਅਤੇ ਨਾ ਹੀ ਕੋਈ ਹੋਰ ਧੰਦਾ ਕਰ ਸਕੇ ਹਨ ਅਤੇ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ ਹੈ ਡਾ ਤੇਜਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਦਿਖਾਏ ਸਬਜ਼ ਬਾਗ਼ ਵਿੱਚ ਨਾ ਆਉਣ ਅਤੇ ਸੋਚ ਸਮਝ ਕੇ ਫ਼ੈਸਲਾ ਲੈਣ ਤਾਂ ਜੋ ਬਾਅਦ ਵਿੱਚ ਪਛਤਾਉਣਾ ਨਾ ਪਵੇ ਅਤੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਇਸ ਸਕੀਮ ਤੇ ਮੁੜ ਨਜ਼ਰਸਾਨੀ ਕੀਤੀ ਜਾਵੇ।