post

Jasbeer Singh

(Chief Editor)

Patiala News

ਪੰਜਾਬ ਸਰਕਾਰ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰੇ : ਫਰੰਟ

post-img

ਪੰਜਾਬ ਸਰਕਾਰ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰੇ : ਫਰੰਟ ਪਟਿਆਲਾ : ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰ ਸ਼ਰਮਾ ਕੌਰਜੀਵਾਲਾ ਅਤੇ ਜਿਲ੍ਹਾ ਪ੍ਰਧਾਨ ਭੂਸ਼ਣ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਈਵ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਬ੍ਰਾਹਮਣ ਸਮਾਜ ਵੈਲਫੇਅਰ ਪੰਜਾਬ, ਵੱਖਵੱਖ ਬ੍ਰਾਹਮਣ ਸਭਾਵਾਂ ਅਤੇ ਸਮੂਹ ਬ੍ਰਾਹਮਣ ਸਮਾਜ ਵਲੋਂ ਲੰਮਾ ਸੰਘਰਸ਼ ਕਰਕੇ ਕਾਂਗਰਸ ਸਰਕਾਰ ਸਮੇਂ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੁਆਰਾ ਬ੍ਰਾਹਮਣ ਭਲਾਈ ਬੋਰਡ ਪੰਜਾਬ ਬਣਾਇਆ ਗਿਆ। ਪਰ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਭੰਗ ਕਰ ਦਿੱਤਾ । ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ ਵੱਲੋਂ ਪਿਛਲੇ ਸਮੇਂ ਸੰਸਕ੍ਰਿਤ ਭਾਸ਼ਾ ਨੂੰ ਪੀ.ਟੈਟ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ ਜ਼ੋ ਕਿ ਆਪ ਜੀ ਦੀ ਪੰਜਾਬ ਸਰਕਾਰ ਵਲੋਂ ਇਸ ਮੰਗ ਨੂੰ ਪੂਰਾ ਕਰਕੇ ਸ਼ਲਾਘਾਯੋਗ ਕੰਮ ਕੀਤਾ ਗਿਆ। ਅਸੀਂ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਜੀ ਨੂੰ ਅਪੀਲ ਕਰਦੇ ਹਾਂ ਕਿ ਬੜੀ ਮਿਹਨਤ ਅਤੇ ਸੰਘਰਸ਼ ਕਰਕੇ ਬ੍ਰਾਹਮਣ ਸਮਾਜ ਦੀ ਭਲਾਈ ਲਈ ਬਣਾਏ ਗਏ ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਮੁੜ ਰਿਵਾਇਵ ਕੀਤਾ ਜਾਵੇ। ਅਸ਼ਵਨੀ ਭਾਸਕਰ ਸ਼ਾਸ਼ਤਰੀ ਸਪੌਕਸਮੈਂਨ ਸੰਯੁਕਤ ਬ੍ਰਾਹਮਣ ਮੋਰਚਾ ਨੇ ਪੰਜਾਬ ਦੀਆਂ ਸਮੂੰਹ ਬ੍ਰਾਹਮਣ ਸਭਾਵਾਂ ਅਤੇ ਬ੍ਰਾਹਮਣ ਸਮਾਜ ਨੂੰ ਅਪੀਲ ਕੀਤੀ ਹੈ ਕਿ ਆਓ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਇੱਕ ਮੰਚ ਤੇ ਇਕੱਠੇ ਹੋ ਕੇ ਸੰਘਰਸ਼ ਲਈ ਲਾਮਬੰਦ ਹੋਈਏ ।

Related Post