ਪੰਜਾਬ ਸਰਕਾਰ ਨੇ ਧਰਨੇ ‘ਚ ਸ਼ਾਮਲ ਸਮੁੱਚੇ ਕੱਚੇ ਮੁਲਾਜ਼ਮ ਕੀਤੇ ਮੁਅੱਤਲ ਪੰਜਾਬ,29 ਨਵੰਬਰ 2025 : ਪੰਜਾਬ ਵਿਚ ਕਿਲੋਮੀਟਰ-ਸਕੀਮ ਬੱਸਾਂ ਦੇ ਟੈਂਡਰ ਰੱਦ ਕਰਨ ਵਿਰੁੱਧ ਚੱਲ ਰਹੇ ਧਰਨੇ ਵਿਰੁੱਧ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਧਰਨੇ ਵਿਚ ਸ਼ਾਮਲ ਸਮੁੱਚੇ ਕੱਚੇ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ । ਵਿਭਾਗ ਨੇ ਸਾਰੇ ਅਸਥਾਈ ਕਰਮਚਾਰੀਆਂ ਨੂੰ ਇੱਕ ਈ-ਮੇਲ ਭੇਜ ਕੇ ਕਾਰਵਾਈ ਦੀ ਜਾਣਕਾਰੀ ਦਿੱਤੀ। ਕੀ ਆਖਿਆ ਗਿਆ ਹੈ ਈ-ਮੇਲ ਵਿਚ ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਵਲੋਂ ਕੱਚੇ ਮੁਲਾਜਮਾਂ ਨੂੰ ਭੇਜੀ ਗਈ ਈ-ਮੇਲ ਵਿਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੇ ਗੈਰ-ਕਾਨੂੰਨੀ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲੈ ਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਹੈ । ਰੂਟ ‘ਤੇ ਬੱਸਾਂ ਨਾ ਚਲਾਉਣ ਲਈ ਜੁਰਮਾਨਾ ਲਗਾਇਆ ਗਿਆ ਹੈ ਅਤੇ ਸ਼ਾਮਲ ਸਾਰੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ । ਮੁੱਖ ਮੰਤਰੀ ਨੇ ਕੁਰਾਲੀ ਬੱਸ ਅੱਡੇ ਪਹੁੰਚ ਕੀਤੀ ਸਵਾਰੀਆਂ ਨਾਲ ਗੱਲਬਾਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਤੜਕਸਾਰ ਕੁਰਾਲੀ ਬੱਸ ਅੱਡੇ ਵਿਖੇ ਪਹੁੰਚ ਕੇ ਬੱਸਾਂ ਵਿਚ ਸਵਾਰ ਯਾਤਰੀਆਂ ਨਾਲ ਗੱਲਬਾਤ ਕੀਤੀ । ਕਰਮਚਾਰੀਆਂ ਦੀ ਮੁਅੱਤਲੀ ਸੰਬੰਧੀ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਪੰਜਾਬ ਵਿਚ ਸਰਕਾਰੀ ਬੱਸਾਂ ‘ਤੇ ਯਾਤਰਾ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੈ ਇਸ ਕਰਕੇ ਤੁਹਾਡੀ ਹੜਤਾਲ ਕਾਰਨ ਲੋਕਾਂ ਨੂੰ ਆਉਣ-ਜਾਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਅ, ਜਿਸ ਲਈ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।
