ਪੰਜਾਬ ਸਰਕਾਰ ਨੇ ਕੀਤੀ ਜਾਅਲੀ ਸਕੂਲ ਵਿਰੁੱਧ ਕਾਰਵਾਈ ਲੁਧਿਆਣਾ, 17 ਫਰਵਰੀ 2026 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਲੁਧਿਆਣਾ ਦੇ ਇਕ ਜਾਅਲੀ ਸਕੂਲ ਵਿਰੁੱਧ ਵੱਡੀ ਕਾਰਵਾਈ ਨੂੰ ਅੰਜਾਮ ਦਿੱਤੇ ਜਾਣ ਦਾ ਪਤਾ ਚੱਲਿਆ ਹੈ। ਕਿਸ ਸਕੂਲ ਵਿਰੁੱਧ ਕੀਤੀ ਗਈ ਹੈ ਕਾਰਵਾਈ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਇਮਾਨਦਾਰੀ ਬਣਾਈ ਰੱਖਣ ਲਈ ਜੋ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਜਾਅਲੀ ਸਕੂਲ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ ਦਾ ਨਾਮ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਦੂਦ (ਲੁਧਿਆਣਾ) ਹੈ। ਇਸ ਸਕੂਲ ਵਿਰੁੱਧ ਜਾਂਚ ਵਿੱਚ ਸਾਹਮਣੇ ਆਇਆ ਕਿ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਲੋੜੀਂਦੀਆਂ ਸਹੂਲਤਾਂ ਦੀ ਘਾਟ ਸੀ, ਫਿਰ ਵੀ ਵਿਦਿਆਰਥੀ ਅਜੇ ਵੀ 12ਵੀਂ ਜਮਾਤ ਵਿੱਚ ਦਾਖਲ ਸਨ। ਕੀ ਦੱਸਿਆ ਸਿੱਖਿਆ ਮੰਤਰੀ ਪੰਜਾਬ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦੱਸਿਆ ਕਿ ਜੋ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦ, ਲੁਧਿਆਣਾ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਹੈ ਦੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਸਕੂਲ ਦੇ ਭੌਤਿਕ ਨਿਰੀਖਣ ਦੌਰਾਨ ਕੋਈ ਭੌਤਿਕ ਕਾਰਵਾਈ ਨਹੀਂ ਪਾਈ ਗਈ। ਇਮਾਰਤ ਕਿਰਾਏ `ਤੇ ਲਈ ਗਈ ਸੀ । ਸਕੂਲ ਵਿੱਚ ਨਿਯਮਤ ਕਲਾਸਾਂ ਨਹੀਂ ਲੱਗ ਰਹੀਆਂ ਸਨ। 12ਵੀਂ ਜਮਾਤ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਗਾਇਬ ਸਨ। ਇਸ ਤੋਂ ਬਾਅਦ, ਬੋਰਡ ਨੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਰੱਦ ਕਰ ਦਿੱਤੇ ਹਨ ਅਤੇ ਸਕੂਲ ਦੀ ਮਾਨਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸਕੂਲ ਵਿਰੁੱਧ ਹੋਰ ਕੀ ਐਕਸ਼ਨ ਲਿਆ ਗਿਆ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਮੁਤਾਬਕ ਸਕੂਲ ਵਿਰੁੱਧ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਇੱਕ ਅਪਰਾਧਿਕ ਸਿ਼ਕਾਇਤ ਵੀ ਦਰਜ ਕੀਤੀ ਜਾ ਰਹੀ ਹੈ ਕਿਉਂਕਿ ਸਰਕਾਰ ਸਿੱਖਿਆ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨੂੰ ਬਰਦਾਸ਼ਤ ਨਹੀਂ ਕਰੇਗੀ । ਚਾਰ ਹੋਰ ਸਕੂਲ ਵੀ ਹਨ ਜਾਂਚ ਦੇ ਘਰੇ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਦੇ ਸ਼ੱਕੀ ਮਾਮਲਿਆਂ ਲਈ ਚਾਰ ਹੋਰ ਸਕੂਲਾਂ ਵਿੱਚ ਜਾਂਚ ਚੱਲ ਰਹੀ ਹੈ । ਸਰਕਾਰ ਨੇ ਜਾਂਚ ਟੀਮਾਂ ਨੂੰ ਜਲਦੀ ਹੀ ਆਪਣੀਆਂ ਰਿਪੋਰਟਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਸਮਝੌਤਾ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਦੀ ਰਹੇਗੀ । ਉਨ੍ਹਾਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਹੋਰ ਸਕੂਲਾਂ ਵਿੱਚ ਵੀ ਸ਼ਾਮਲ ਕੀਤਾ ਜਾਵੇਗਾ ਅਤੇ ਲੋੜੀਂਦੀ ਅਗਵਾਈ ਪ੍ਰਦਾਨ ਕੀਤੀ ਜਾਵੇਗੀ ।
