
Punjab
0
ਪੰਜਾਬ ਸਰਕਾਰ ਨੇ ਕੀਤੇ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
- by Jasbeer Singh
- March 5, 2025

ਪੰਜਾਬ ਸਰਕਾਰ ਨੇ ਕੀਤੇ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਸਰਕਾਰ ਨੇ ਮਾਲ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 58 ਤਹਿਸੀਲਦਾਰਾਂ ਤੇ 177 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸਣਯੋਗ ਹੈ ਕਿ ਜਿਨ੍ਹਾਂ 58 ਤੇ 177 ਦੀ ਬਦਲੀ ਕੀਤੀ ਗਈ ਹੈ ਦੂਰ ਦੁਰਾਡੇ ਦੇ ਇਲਾਕਿਆਂ `ਚ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਸਮੇਤ 177 ਸਬ-ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਹੈ, ਜਿਸ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।