ਖ਼ੁਸ਼ਖ਼ਬਰੀ ! 2 ਅਪ੍ਰੈਲ ਨੂੰ ਪੰਜਾਬ ਸਰਕਾਰ ਬੰਦ ਕਰੇਗੀ 2 ਹੋਰ ਟੋਲ ਪਲਾਜ਼ੇ, ਜਾਣੋ ਕਿਹੜੇ ਇਲਾਕੇ ਦੇ ਲੋਕਾਂ ਨੂੰ ਮਿਲੇਗ
- by Jasbeer Singh
- March 30, 2024
Punjab News: ਪੰਜਾਬ ਸਰਕਾਰ ਜਲਦ ਹੀ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਜਾ ਰਹੀ ਹੈ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ ਰਾਏਕੋਟ ਮਹਿਲ ਕਲਾਂ ਤੱਕ ਦੋ ਟੋਲ ਪਲਾਜ਼ੇ ਹਨ। ਇਨ੍ਹਾਂ ਵਿੱਚੋਂ ਇੱਕ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਨੇੜੇ ਹੈ। ਦੋਵੇਂ ਇੱਕੋ ਕੰਪਨੀ ਦੇ ਹਨ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ ਮਿਤੀ 2 ਅਪਰੈਲ ਰਾਤ 12 ਵਜੇ ਬੰਦ ਹੋ ਜਾਣਗੇ..ਇੰਨਕਲਾਬ ਜ਼ਿੰਦਾਬਾਦ ਹੁਣ ਤੱਕ 12 ਟੋਲ ਪਲਾਜ਼ੇ ਕੀਤੇ ਬੰਦ ਪੰਜਾਬ ਸਰਕਾਰ ਟੋਲ ਪਲਾਜ਼ਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਬਹੁਤ ਗੰਭੀਰ ਹੈ। ਸੂਬਾ ਸਰਕਾਰ ਵੱਲੋਂ ਹੁਣ ਤੱਕ 12 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ। ਇੰਨਾ ਹੀ ਨਹੀਂ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਟੋਲ ਪਲਾਜ਼ਾ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਆਮ ਲੋਕਾਂ ਤੇ ਕੋਈ ਵਿੱਤੀ ਬੋਝ ਨਹੀਂ ਪਾਇਆ ਜਾਵੇਗਾ। ਸਰਕਾਰ ਨੇ ਅਜੇ ਤੱਕ ਕਿਸੇ ਵੀ ਕੰਪਨੀ ਨੂੰ ਸਮਾਂ ਵਧਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ ਰੂਟ ਤੋਂ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਫਾਇਦਾ ਮਿਲੇਗਾ। ਕਿਉਂਕਿ ਨਵੇਂ ਟੋਲ ਰੇਟ ਵੀ ਅਪ੍ਰੈਲ ਤੋਂ ਹੀ ਲਾਗੂ ਹੋਣ ਜਾ ਰਹੇ ਸਨ।
