ਪੰਜਾਬ ਸਰਕਾਰ ਕਰੇਗੀ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ : ਮੁੱਖ ਮੰਤਰੀ
- by Jasbeer Singh
- May 23, 2026
ਪੰਜਾਬ ਸਰਕਾਰ ਕਰੇਗੀ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ : ਮੁੱਖ ਮੰਤਰੀ ਚੰਡੀਗੜ੍ਹ, 23 ਮਈ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਆਖਿਆ ਹੈ ਕਿ ਸੁਪਰੀਮ ਕੋਰਟ ਦੇ ਅਵਾਰਾ ਕੁੱਤਿਆਂ ਵਾਲੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ । ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ `ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਦੋਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ । ਪੰਜਾਬ ਸਰਕਾਰ ਬਣਾਏਗੀ ਡੌਗ ਸ਼ੈਲਟਰ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ (ਆਸਰਾ ਘਰ) ਬਣਾਏਗੀ ਅਤੇ ਉਨ੍ਹਾਂ ਦੀ ਦੇਖਭਾਲ ਕਰੇਗੀ, ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਮੁੱਦੇ ਦੇ ਮਾਨਵੀ ਤੇ ਕਾਨੂੰਨੀ ਹੱਲ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ, “ਹਲਕਾਅ ਤੇ ਲਾ-ਇਲਾਜ ਬਿਮਾਰੀ ਤੋਂ ਪੀੜਤ ਜਾਂ ਅਜਿਹੇ ਕੁੱਤੇ ਜੋ ਬਹੁਤ ਜ਼ਿਆਦਾ ਖ਼ਤਰਨਾਕ ਹਨ ਅਤੇ ਮਨੁੱਖੀ ਜਾਨ ਲਈ ਖ਼ਤਰਾ ਬਣੇ ਹੋਏ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ, ਜਿਸ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ, ਸਬੰਧੀ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਤੇ ਏ.ਬੀ.ਸੀ. ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।” ਇਸ ਕਦਮ ਨਾਲ ਮਿਲੇਗੀ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਹੈ । ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਨੇ ਨਾਗਰਿਕਾਂ ਵਿੱਚ ਵਿਆਪਕ ਚਿੰਤਾ ਪੈਦਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਲਈ ਇਸ ਮੁੱਦੇ `ਤੇ ਫੈਸਲਾਕੁੰਨ ਕਾਰਵਾਈ ਕਰਨਾ ਜ਼ਰੂਰੀ ਹੋ ਗਿਆ ਸੀ । ਜਨਤਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਹਰ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ, “ਜਨਤਕ ਸੁਰੱਖਿਆ ਨਾਲ ਜੁੜੇ ਮੁੱਦਿਆਂ ਅਤੇ ਆਮ ਲੋਕਾਂ ਲਈ ਮਹੱਤਵ ਰੱਖਣ ਵਾਲੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।
