
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤੀ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ
- by Jasbeer Singh
- September 17, 2024

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਿੱਤੀ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ `ਤੇ ਚੋਣਾਂ ਨਹੀਂ ਲੜਣਗੇ। ਇਸ ਦੇ ਨਾਲ ਹੀ ਸੂਬਾ ਸਰਕਾਰ ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਬਾਰੇ ਵਿਚਾਰ ਕਰ ਰਹੀ ਹੈ। ਇਸ ਮਨਜ਼ੂਰੀ ਤੋਂ ਬਾਅਦ ਹੁਣ ਚੋਣ ਪ੍ਰਕਿਰਿਆ ਤੇਜ਼ ਹੋ ਜਾਵੇਗੀ।