ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ `ਤੇ ਧਮਕੀ
- by Jasbeer Singh
- December 26, 2025
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ `ਤੇ ਧਮਕੀ ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸੋਸ਼ਲ ਮੀਡੀਆ `ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਸ਼ੱਤਰੀਯ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ `ਤੇ ਇਕ ਪੋਸਟ ਵਿਚ ਕਟਾਰੀਆ ਵਿਰੁੱਧ ਅਪਮਾਨਜਨਕ ਤੇ ਹਿੰਸਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਕਸ਼ੱਤਰੀਯ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦਾ ਨਾਂ ਆਇਆ ਸਾਹਮਣੇ ਇਹ ਧਮਕੀ 3 ਦਿਨ ਪਹਿਲਾਂ ਉਦੈਪੁਰ ਜਿ਼ਲੇ ਦੇ ਗੋਗੁੰਦਾ ਖੇਤਰ ਵਿਚ ਮਹਾਰਾਣਾ ਪ੍ਰਤਾਪ ਨੂੰ ਲੈ ਕੇ ਦਿੱਤੇ ਗਏ ਕਟਾਰੀਆ ਦੇ ਬਿਆਨ ਤੋਂ ਬਾਅਦ ਸਾਹਮਣੇ ਆਈ ਹੈ। ਉਕਤ ਬਿਆਨ ਨੂੰ ਲੈ ਕੇ ਵੱਖ-ਵੱਖ ਸੰਗਠਨਾਂ ਅਤੇ ਲੋਕਾਂ ਵਿਚ ਨਾਰਾਜ਼ਗੀ ਦੇਖੀ ਜਾ ਰਹੀ ਹੈ। ਸੋਸ਼ਲ ਮੀਡੀਆ `ਤੇ ਕੁਝ ਲੋਕ ਧਮਕੀ ਭਰੀ ਪੋਸਟ ਦਾ ਸਮਰਥਨ ਕਰਦੇ ਵੀ ਨਜ਼ਰ ਆਏ, ਜਿਸ ਨਾਲ ਮਾਮਲੇ ਦੀ ਗੰਭੀਰਤਾ ਹੋਰ ਵਧ ਗਈ ਹੈ। ਹਾਲਾਂਕਿ, ਹੁਣ ਤੱਕ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਇਸ ਸਬੰਧ ਵਿਚ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ। ਕਟਾਰੀਆ ਨੇ ਵੀ ਇਸ ਮਾਮਲੇ `ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
