post

Admin

(Chief Editor)

ਪੰਜਾਬ ਹਰਿਆਣਾ ਹਾਈਕੋਰਟ ਕੀਤਾ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ

post-img

ਪੰਜਾਬ ਹਰਿਆਣਾ ਹਾਈਕੋਰਟ ਕੀਤਾ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਚੰਡੀਗੜ੍ਹ : ਪੰਜਾਬ ਹਰਿਆਣਾ ਹਾਈਕੋਰਟ ਵਿਚ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਪਟੀਸ਼ਨ ‘ਤੇ ਹੋਈ ਸੁਣਵਾਈ ਦੌਰਾਨ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ । ਅੰਮ੍ਰਿਤਪਾਲ ਦੇ ਨਾਲ-ਨਾਲ ਖਡੂਰ ਸਾਹਿਬ ਦੇ ਸਾਰੇ ਉਮੀਦਵਾਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਖਡੂਰ ਸਾਹਿਬ ਦੀ 2024 ਲੋਕਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤਾ ਗਿਆ। ਦਰਅਸਲ, ਖਡੂਰ ਸਾਹਿਬ ਤੋਂ ਹੀ ਉਮੀਦਵਾਰ ਰਹਿ ਚੁੱਕੇ ਵਿਕਰਮਜੀਤ ਸਿੰਘ ਵੱਲੋਂ ਇਹ ਪਟੀਸ਼ਨ ਪਾਈ ਗਈ ਹੈ। ਜਿਸ ਵਿੱਚ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ‘ਚ ਹੁਣ ਅੰਮ੍ਰਿਤਪਾਲ ਸਿੰਘ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ।

Related Post

Instagram