post

Jasbeer Singh

(Chief Editor)

Punjab

ਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀ

post-img

ਐਚ. ਐਮ. ਪੀ. ਵੀ. ਦੇ ਮੱਦੇਨਜ਼ਰ ਪੰਜਾਬ ਦਾ ਸਿਹਤ ਵਿਭਾਗ ਵੀ ਹੋਇਆ ਚੌਕਸ : ਸਿਹਤ ਮੰਤਰੀ ਚੰਡੀਗੜ੍ਹ : ਭਾਰਤ ਸਰਕਾਰ ਵਲੋਂ ਦੇਸ਼ ਦੇ ਸਮੁੱਚੇ ਸੂਬਿਆਂ ਵਿੱਚ ਹਿਊਮਨ ਮੈਟਾਪਨੀਓਮੋਵਾਇਰਸ (ਐਚ. ਐਮ. ਪੀ. ਵੀ.) ਦੇ ਮਾਮਲਿਆਂ ਵਿੱਚ ਨਿਗਰਾਨੀ ਵਧਾਉਣ ਦੇ ਦਿੱਤੇ ਹੁਕਮਾਂ ਦੇ ਚਲਦਿਆਂ ਪੰਜਾਬ ਦਾ ਸਿਹਤ ਵਿਭਾਗ ਚੌਕਸ ਹੋ ਗਿਆ ਹੈ । ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ । ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਇਸ ਬਿਮਾਰੀ ਤੋਂ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਦੇ ਸੰਪਰਕ ਵਿੱਚ ਹੈ ਅਤੇ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਤਿਆਰ ਹੈ । ਪੰਜਾਬ ਵਿੱਚ ਅਜੇ ਤਕ ਇਸ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ । ਇੰਨਾ ਹੀ ਨਹੀਂ ਉਨ੍ਹਾਂ ਨੇ ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਅਤੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣ ਦੀ ਸਲਾਹ ਦਿਤੀ ਹੈ ਤੇ ਨਾਲ ਹੀ ਇਕ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਘਰਾਂ ’ਚ ਰੱਖਣ ਦੀ ਅਪੀਲ ਕੀਤੀ ਹੈ ।

Related Post