post

Jasbeer Singh

(Chief Editor)

Punjab

ਗ੍ਰਹਿ ਵਿਭਾਗ ਪੰਜਾਬ ਹਫ਼ਤੇ ਅੰਦਰ ਲਵੇ ਅੰਮ੍ਰਿਤਪਾਲ ਦੀ ਪਟੀਸ਼ਨ `ਤੇ ਫ਼ੈਸਲਾ : ਹਾਈ ਕੋਰਟ

post-img

ਗ੍ਰਹਿ ਵਿਭਾਗ ਪੰਜਾਬ ਹਫ਼ਤੇ ਅੰਦਰ ਲਵੇ ਅੰਮ੍ਰਿਤਪਾਲ ਦੀ ਪਟੀਸ਼ਨ `ਤੇ ਫ਼ੈਸਲਾ : ਹਾਈ ਕੋਰਟ ਚੰਡੀਗੜ੍ਹ, 22 ਨਵੰਬਰ 2025 : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਗ੍ਰਹਿ ਵਿਭਾਗ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮਿਤਪਾਲ ਸਿੰਘ ਦੀ ਪਟੀਸ਼ਨ `ਤੇ ਇਕ ਹਫ਼ਤੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ। ਇਹ ਪਟੀਸ਼ਨ ਸਰਦ ਰੁੱਤ ਇਜਲਾਸ `ਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਅਸਥਾਈ ਰਿਹਾਈ ਨਾਲ ਜੁੜੀ ਹੈ। ਅਦਾਲਤ ਨੇ ਕਿਹਾ ਕਿ ਫ਼ੈਸਲਾ ਸੰਭਵ ਹੋਵੇ ਤਾਂ ਸੰਸਦੀ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਲਿਆ ਜਾਵੇ ਤੇ ਇਸ ਸਬੰਧੀ ਅੰਮ੍ਰਿਤਪਾਲ ਸਿੰਘ ਨੂੰ ਸੂਚਿਤ ਵੀ ਕੀਤਾ ਜਾਵੇ। ਅੰਮ੍ਰਿਤਪਾਲ ਸਿੰਘ ਬੰਦ ਹੈ ਐਨ. ਐਸ. ਏ. ਤਹਿਤ ਡਿਬਰੂਗੜ੍ਹ ਜੇਲ ਵਿਚ ਬੰਦ ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੀ ਬੈਂਚ ਨੇ ਇਹ ਹੁਕਮ ਉਸ ਪਟੀਸ਼ਨ `ਤੇ ਸੁਣਵਾਈ ਦੌਰਾਨ ਦਿੱਤਾ, ਜਿਸ `ਚ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਸਰਦ ਰੁੱਤ ਇਜਲਾਸ `ਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਉਹ ਫਿ਼ਲਹਾਲ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ `ਚ ਬੰਦ ਹੈ । ਅੰਮ੍ਰਿਤਪਾਲ ਸਿੰਘ ਨੇ ਕੀਤੀ ਹੈ ਅੰਤਰਿਮ ਰਿਹਾਈ ਜਾਂ ਪੈਰੋਲ ਦੀ ਮੰਗ ਅੰਮ੍ਰਿਤਪਾਲ ਸਿੰਘ ਨੇ ਅੰਤ੍ਰਿਮ ਰਿਹਾਈ ਜਾਂ ਪੈਰੋਲ ਦੀ ਮੰਗ ਕੀਤੀ ਹੈ ਤਾਂ ਕਿ ਉਹ ਸੰਸਦ `ਚ ਆਪਣੇ ਇਲਾਕੇ ਦੀਆਂ ਸਮੱਸਿਆਵਾਂ ਉਠਾ ਸਕਣ। ਉਨ੍ਹਾਂ ਨੇ ਬਦਲਵੇਂ ਰੂਪ `ਚ ਇਹ ਅਪੀਲ ਵੀ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੀ ਸੰਸਦ `ਚ ਮੌਜੂਦਗੀ ਯਕੀਨੀ ਬਣਾਉਣ ਲਈ ਜ਼ਰੂਰੀ ਪ੍ਰਬੰਧ ਕਰੇ। ਉਨ੍ਹਾਂ ਨੇ 13 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰਾਲਾ, ਪੰਜਾਬ ਸਰਕਾਰ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਆਪਣੇ ਪ੍ਰਤੀਨਿਧੀ ਪੱਤਰ ਭੇਜੇ ਸਨ, ਜਿਨ੍ਹਾਂ `ਤੇ ਫ਼ੈਸਲਾ ਲੈਣ ਦੀ ਅਪੀਲ ਹਾਈ ਕੋਰਟ ਨੂੰ ਕੀਤੀ ਗਈ ਸੀ। ।

Related Post

Instagram