
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਟਿਆਲਾ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
- by Jasbeer Singh
- September 25, 2025

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪਟਿਆਲਾ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ -1822 ਮੰਡੀਆਂ ਰਾਹੀਂ ਸੂਬੇ 'ਚ ਕੀਤੀ ਜਾ ਰਹੀ ਹੈ ਝੋਨੇ ਦੀ ਖ਼ਰੀਦ : ਚੇਅਰਮੈਨ -ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਹਰਚੰਦ ਸਿੰਘ ਬਰਸਟ -ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਸਮੇਤ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਪਟਿਆਲਾ, 25 ਸਤੰਬਰ 2025 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ। ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੇ ਝੋਨੇ ਦੀ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 1822 ਖ਼ਰੀਦ ਕੇਂਦਰ ਸਥਾਪਤ ਕੀਤੇ ਹਨ, ਜਿਥੇ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ ਇਸ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ 190 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਪਹਿਲਾ ਉਨ੍ਹਾਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡੀ.ਐਫ.ਐਸ.ਸੀ. ਡਾ. ਰਵਿੰਦਰ ਕੌਰ ਤੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੀਨੀ.ਵਾਈਸ ਪ੍ਰਧਾਨ ਅਤੇ ਨਵੀਂ ਅਨਾਜ ਮੰਡੀ ਪਟਿਆਲਾ ਦੇ ਪ੍ਰਧਾਨ ਇੰਜ. ਸਤਵਿੰਦਰ ਸਿੰਘ ਸੈਣੀ, ਐਸ.ਡੀ.ਓ ਸਤਨਾਮ ਸਿੰਘ ਸੈਕਟਰੀ ਮਾਰਕੀਟ ਕਮੇਟੀ ਪਟਿਆਲਾ ਅਸ਼ਵਨੀ ਮਹਿਤਾ ਵਿਜੇ ਪਾਲ ਸੌਰਵ ਬੱਤਾ ਰੁਪਿੰਦਰ ਸਿੰਘ ਰੂਪੀ ਕਰੂਨ ਗਰਗ ਅਤੇ ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ਦੀਪਕ ਬਾਂਸਲ ਡਕਾਲਾ ਚਰਨ ਦਾਸ ਗੋਇਲ ਨਰੇਸ਼ ਮਿੱਤਲ ਭੋਲਾ ਖਰਦਮਣ ਰਾਏ ਗੁਪਤਾ ਦਰਬਾਰਾ ਸਿੰਘ ਜਾਲਾ ਹਰਦੇਵ ਸਿੰਘ ਅਨੰਦਪੁਰ ਕੇਸ਼ੋ ਦਵਿੰਦਰ ਕੁਮਾਰ ਬੱਗਾ ਪ੍ਰਗਟ ਸਿੰਘ ਜਾਲਾ ਵਿਸ਼ਵ ਗੋਇਲ ਕਾਕੂ ਪਰਮਜੀਤ ਸਿੰਘ ਮਿਰਜ਼ਾਪੁਰ ਰਣਧੀਰ ਸਿੰਘ ਨਲੀਨੀ ਰਾਕੇਸ਼ ਭਾਨਰਾ ਰਣਵੀਰ ਸਿੰਘ ਰਾਏ (ਰਾਣਾ) ਕਰਮ ਚੰਦ ਬਾਂਸਲ ਸੋਹਨ ਲਾਲ ਕਾਂਸਲ ਸੁਰਮਖ ਸਿੰਘ ਦਿਨੇਸ਼ ਅਗਰਵਾਲ ਜੌਲੀ ਗਰਗ ਅਨਿਲ ਕੁਮਾਰ ਨਰਿੰਦਰ ਲੌਟ ਲੱਕੀ ਲੋਟ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ।