post

Jasbeer Singh

(Chief Editor)

Punjab

ਪੰਜਾਬ ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਦਿੱਤੀ ਲੂ ਦੀ ਚਿਤਾਵਨੀ

post-img

ਪੰਜਾਬ ਮੌਸਮ ਵਿਭਾਗ ਨੇ ਤਿੰਨ ਦਿਨਾਂ ਲਈ ਦਿੱਤੀ ਲੂ ਦੀ ਚਿਤਾਵਨੀ ਚੰਡੀਗੜ੍ਹ, 25 ਮਈ 2026 : ਪੰਜਾਬ ਅਤੇ ਚੰਡੀਗੜ੍ਹ ਵਿਚ ਗਰਮੀ ਦੇ ਮੌਸਮ ਦੇ ਚਲਦਿਆਂ ਪੰਜਾਬ ਮੌਸਮ ਵਿਭਾਗ ਵਲੋਂ ਤਿੰਨ ਦਿਨਾਂ ਲਈ ਲੂ ਦੀ ਚਿਤਾਵਨੀ ਦਿੱਤੇ ਜਾਣ ਦਾ ਸਮਾਚਾਰ ਹੈ। ਹੋਰ ਕੀ ਕੀ ਆਖਿਆ ਹੈ ਮੌਸਮ ਵਿਭਾਗ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਪੈਣ ਦੇ ਚਲਦਿਆਂ ਜੋ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਤਿੰਨ ਦਿਨਾਂ ਲਈ ਲੂ ਦੀ ਚੇਤਾਵਨੀ ਜਾਰੀ ਕੀਤੀ ਹੈ ਦੇ ਚਲਦਿਆਂ ਕਈ ਜਿ਼ਲ੍ਹਿਆਂ ਵਿਚ ਗਰਮੀ ਦੀ ਸਥਿਤੀ ਬਹੁਤ ਗੰਭੀਰ ਹੋਣ ਦੀ ਉਮੀਦ ਹੈ । ਵਧਦੇ ਤਾਪਮਾਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਤੋਂ ਸਰਕਾਰੀ ਦਫਤਰਾਂ ਅਤੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ । ਗਰਮੀ ਦੇ ਮੱਦੇਨਜ਼ਰ ਸਕੂਲ ਸਮਰ ਕੈਂਪ ਵਿਚ ਕਰ ਦਿੱਤੇ ਗਏ ਹਨ ਮੁਅੱਤਲ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਜਿਥੇ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ, ਉਥੇ ਹੀ ਗਰਮੀ ਦੇ ਮੱਦੇਨਜ਼ਰ ਸਕੂਲ ਸਮਰ ਕੈਂਪਾਂ ਵਿਚ ਬਾਹਰੀ ਗਤੀਵਿਧੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ 0.3 ਡਿਗਰੀ ਸੈਲਸੀਅਸ ਵਧਿਆ ਹੈ । ਬਠਿੰਡਾ ਐਤਵਾਰ ਨੂੰ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਪੰਜਾਬ ਦੇ ਕਿਹੜੇ ਕਿਹੜੇ ਜਿਲਿਆਂ ਵਿਚ ਹੈ ਲੂ ਦੀ ਸੰਭਾਵਨਾ ਮੌਸਮ ਵਿਭਾਗ ਵਲੋਂ ਪੰਜਾਬ ਲਈ ਜਾਰੀ ਕੀਤੀ ਲੂ ਦੀ ਚਿਤਾਵਨੀ ਦੇ ਚਲਦਿਆਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ `ਚ ਲੂ ਚੱਲਣ ਦੀ ਸੰਭਾਵਨਾ ਹੈ । ਫਾਜਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਲਈ ਗੰਭੀਰ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ । ਅੱਜ ਤੋਂ 27 ਤੱਕ ਦਿੱਤੀ ਗਈ ਹੈ ਹੀਟਵੇਵ ਦੀ ਚਿਤਾਵਨੀ ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ 25 ਤੋਂ 27 ਮਈ ਤੱਕ ਸੂਬੇ ਦੇ ਜਿ਼ਆਦਾਤਰ ਜਿ਼ਲ੍ਹਿਆਂ ਵਿਚ ਹੀਟਵੇਵ ਅਤੇ ਕਈ ਇਲਾਕਿਆਂ ਵਿਚ ਗੰਭੀਰ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ । ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸੰਸਥਾਵਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ, ਜੋ ਅੱਜ ਤੋਂ ਲਾਗੂ ਹੋ ਗਿਆ ਹੈ । ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ ਹੁਣ ਅਗਲੇ ਹੁਕਮਾਂ ਤੱਕ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ । ਸਰਕਾਰ ਨੇ ਸਾਰੇ ਵਿਭਾਗਾਂ, ਵਿਭਾਗ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ।

Related Post

Instagram