
ਕਿਉਂ ਕਿਸਾਨ ਨੇ ਮਾਰੀ ਕਿਸਾਨ ਸ਼ੁਭਕਰਨ ਨੂੰ ਗੋਲੀ? ਹਾਈਕੋਰਟ 'ਚ ਵੱਡਾ ਖੁਲਾਸਾ ........
- by Jasbeer Singh
- July 11, 2024

ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ਉਪਰ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਬਾਰੇ ਵੱਡਾ ਖੁਲਾਸਾ ਹੋਇਆ ਹੈ। ਐਫਐਸਐਲ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਇਸ ਰਿਪੋਰਟ ਦਾ ਹਵਾਲਾ ਦਿੰਦਿਆਂ ਹਾਈਕੋਰਟ ਨੇ ਕਿਸਾਨ ਯੂਨੀਅਨਾਂ ਨੂੰ ਦੱਸਿਆ ਕਿ ਪੁਲਿਸ ਤੇ ਸੁਰੱਖਿਆ ਫੋਰਸ ਸ਼ਾਟ ਗਨ ਦੀ ਵਰਤੋਂ ਨਹੀਂ ਕਰਦੀ। ਹਾਈਕੋਰਟ ਨੇ ਕਿਹਾ ਕਿ ਇਸ ਲਈ ਜਾਪਦਾ ਹੈ ਕਿ ਗੋਲੀ ਕਿਸਾਨਾਂ ਵਾਲੇ ਪਾਸਿਓਂ ਚਲਾਈ ਗਈ ਸੀ। ਹਰਿਆਣਾ ਸਰਕਾਰ ਦੇ ਵਕੀਲ ਦੀਪਕ ਸੱਭਰਵਾਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਪੁਲਿਸ ਕਮਿਸ਼ਨਰ ਝੱਜਰ ਸਤੀਸ਼ ਬਾਲਨ ਦੀ ਅਗਵਾਈ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਹੈ।