ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ
- by Jasbeer Singh
- August 10, 2024
ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ ਸਿਮਰਨਜੋਤ ਸੰਧੂ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ : ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀਆਂ ਨੂੰ ਸਾਂਝੇ ਆਪਰੇਸ਼ਨ ਵੱਡੀ ਸਫਲਤਾ ਹੱਥ ਲੱਗੀ ਹੈ। ਪੰਜਾਬ ਪੁਲਸ ਅਤੇ ਕੇਂਦਰੀ ਏਜੰਸੀ ਨੇ ਮਿਲ ਕੇ ਜਰਮਨੀ ਵਿੱਚ 487 ਕਿਲੋਗ੍ਰਾਮ ਕੋਕੀਨ ਤਸਕਰੀ ਮਾਮਲੇ (2020) ਦੇ ਕਿੰਗ ਪਿੰਨ ਸਿਮਰਨਜੋਤ ਸੰਧੂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਨੇ ਆਪਣੀ ਐਕਸ ਉਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ।ਦੱਸਣਯੋਗ ਹੈ ਕਿ ਸਿਮਰਨਜੋਤ ਸੰਧੂ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਮੁੱਖ ਸਰਗਨਾ ਹੈ ਅਤੇ ਜਰਮਨੀ ਵਿੱਚ ਡਰੱਗ ਅਪਰਾਧਾਂ ਲਈ ਲੋੜੀਂਦਾ ਹੈ। ਸੰਧੂ ਦੀ ਅੰਤਰਰਾਸ਼ਟਰੀ ਸਬੰਧਾਂ ਨਾਲ ਭਾਰਤ ਅਤੇ ਹੋਰ ਯੂਰਪੀ ਦੇਸ਼ਾਂ ਵਿੱਚ ਨਸ਼ਿਆਂ ਦੀ ਤਸਕਰੀ ਵਿੱਚ ਵੱਡੀ ਭੂਮਿਕਾ ਹੈ ।
