ਪੰਜਾਬ ਪੁਲਸ ਕੀਤਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫ਼ਤਾਰ ਜਲੰਧਰ : ਅੱਤਵਾਦੀ ਰਹਿ ਚੁੱਕੇ ਰਤਨਦੀਪ ਸਿੰਘ ਦੇ ਕਤਲ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਦੌਰਾਨ ਉਸ ਕੋਲੋਂ ਆਧੁਨਿਕ ਹਥਿਆਰਾਂ ਦੇ ਨਾਲ-ਨਾਲ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ 3 ਅਪ੍ਰੈਲ 2024 ਨੂੰ ਐੱਸ. ਬੀ. ਐੱਸ ਨਗਰ ਵਿਖੇ ਅੱਤਵਾਦੀ ਰਹਿ ਚੁੱਕੇ ਰਤਨਦੀਪ ਸਿੰਘ `ਤੇ ਹੋਈ ਘਾਤਕ ਗੋਲ਼ੀਬਾਰੀ ਵਿਚ ਸ਼ਾਮਲ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰ ਤੇ ਮੁੱਖ ਹਮਲਾਵਰ ਸਿਮਰਨਜੀਤ ਬਬਲੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੋਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰੀਆ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਅਤਿ ਆਧੁਨਿਕ ਹਥਿਆਰਾਂ ਸਮੇਤ ਭਾਰੀ ਮਾਤਰਾ ਵਿਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
