ਪੰਜਾਬ ਪੁਲਿਸ ਨੇ ਕੀਤੇ ਹੈਰੋਇਨ-ਡਰੱਗ ਮਨੀ ਸਮੇਤ 66 ਨਸ਼ਾ ਤਸਕਰ ਕਾਬੂ ਚੰਡੀਗੜ, 27 ਸਤੰਬਰ 2025 : ਪੰਜਜਾਬ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 210ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 332 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 53 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 210 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,145 ਹੋ ਗਈ ਹੈ। ਕੀ ਕੀ ਕੀਤਾ ਗਿਆ ਬਰਾਮਦ ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 431 ਗ੍ਰਾਮ ਹੈਰੋਇਨ, 1608 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 42,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਹਜ਼ਾਾਰ ਤੋਂ ਵਧ ਪੁਲਸ ਮੁਲਾਜਮਾਂ ਨੇ ਕੀਤੀ ਛਾਪੇਮਾਰ ਉਕਤ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 332 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ 369 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਗਈ।
