post

Jasbeer Singh

(Chief Editor)

Punjab

ਪੰਜਾਬ ਪੁਲਸ ਵੱਲੋਂ ਛਾਪੇਮਾਰੀ ਦੌਰਾਨ 87 ਜਣੇ ਗ੍ਰਿਫ਼ਤਾਰ ਤੇ ਹੈਰੋਇਨ ਤੇ ਅਫੀਮ ਬਰਾਮਦ

post-img

ਪੰਜਾਬ ਪੁਲਸ ਵੱਲੋਂ ਛਾਪੇਮਾਰੀ ਦੌਰਾਨ 87 ਜਣੇ ਗ੍ਰਿਫ਼ਤਾਰ ਤੇ ਹੈਰੋਇਨ ਤੇ ਅਫੀਮ ਬਰਾਮਦ ਚੰਡੀਗੜ੍ਹ, 24 ਨਵੰਬਰ 2025 : ਪੰਜਾਬ ਪੁਲਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ 268ਵੇਂ ਦਿਨ ਕਾਰਵਾਈ ਕਰਦੇ ਹੋਏ ਪੁਲਸ ਨੇ ਸੂਬੇ ਭਰ ‘ਚ 325 ਥਾਵਾਂ `ਤੇ ਛਾਪੇਮਾਰੀ ਕੀਤੀ । ਪੁਲਸ ਮੁਤਾਬਕ ਇਸ ਕਾਰਵਾਈ ਦੌਰਾਨ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 67 ਐਫ. ਆਈ. ਆਰ. ਦਰਜ ਕੀਤੀਆਂ ਹਨ। ਪੁਲਸ ਮੁਤਾਬਕ 268 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 37,875 ਹੋ ਗਈ ਹੈ। ਗ੍ਰਿਫ਼ਤਾਰ ਨਸ਼਼ਾ ਤਸਕਰਾਂ ਦੇ ਕਬਜੇ ਵਿਚ ਕੀ ਕੀ ਹੋਇਆ ਬਰਾਮਦ ਪੁਲਸ ਦੀ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 304 ਗ੍ਰਾਮ ਹੈਰੋਇਨ, 1 ਕਿੱਲੋ ਅਫੀਮ, 484 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ । ਪੁਲਸ ਮੁਤਾਬਕ 68 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ‘ਚ 325 ਥਾਵਾਂ ਤੇ ਛਾਪੇਮਾਰੀ ਕੀਤੀ। ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 335 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਇਸਦੇ ਨਾਲ ਹੀ ਪੰਜਾਬ ਪੁਲਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Related Post

Instagram