post

Jasbeer Singh

(Chief Editor)

Punjab

ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ

post-img

ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ ਪੁਲਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 11 ਅਕਤੂਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 224ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 325 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 65 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 224 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,683 ਹੋ ਗਈ ਹੈ । ਛਾਪੇਮਾਰੀ ਦੌਰਾਨ ਨਸ਼ਾ ਤਸਕਰਾਂ ਕੋਲੋਂ ਕੀ ਕੀ ਕੀਤਾ ਗਿਆ ਬਰਾਮਦ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਹੈਰੋਇਨ, 2.9 ਕਿਲੋਗ੍ਰਾਮ ਆਈਸੀਈ, 24.2 ਕਿਲੋਗ੍ਰਾਮ ਅਫੀਮ, 293 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ । ਅਪ੍ਰੇਸ਼ਨ ਨੂੰ ਕਾਮਯਾਬ ਕਰਨ ਲਈ ਵੱਡੀ ਗਿਣਤੀ ਵਿਚ ਪੁਲਸ ਟੀਮਾਂ ਇਸ ਆਪਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 325 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 336 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

Related Post