ਪੰਜਾਬ ਪੁਲਸ ਨੇ ਕੀਤਾ ਗੈਂਗਸਟਰ ਪ੍ਰਭ ਦਾਸੂਵਾਲ ਤੇ ਡੋਨੀ ਬਲ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ
- by Jasbeer Singh
- January 1, 2026
ਪੰਜਾਬ ਪੁਲਸ ਨੇ ਕੀਤਾ ਗੈਂਗਸਟਰ ਪ੍ਰਭ ਦਾਸੂਵਾਲ ਤੇ ਡੋਨੀ ਬਲ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਤਰਨਤਾਰਨ, 1 ਜਨਵਰੀ 2026 : ਪੰਜਾਬ ਦੇ ਜਿ਼ਲਾ ਤਰਨਤਾਰਨ ਦੀ ਪੁਲਸ ਨਾਲ ਮਿਲ ਕੇ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਪ੍ਰਭੂ ਦਾਸੂਵਾਲ ਤੇ ਡੋਨੀ ਬਲ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਅਨੁਸਾਰ ਇਸ ਕਾਰਵਾਈ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਸਰਹੱਦੀ ਖੇਤਰ ਵਿੱਚ ਨਿਸ਼ਾਨਾ ਬਣਾ ਕੇ ਗੋਲੀਬਾਰੀ ਦੀ ਯੋਜਨਾ ਬਣਾ ਰਹੇ ਸਨ। ਡੀ. ਜੀ. ਪੀ. ਪੰਜਾਬ ਨੇ ਦਿੱਤੀ ਜਾਣਕਾਰੀ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ. ਜੀ. ਟੀ. ਐਫ. ਅਤੇ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਖੁਫੀਆ ਜਾਣਕਾਰੀ ਦੇ ਆਧਾਰ `ਤੇ ਇਹ ਸਾਂਝਾ ਆਪ੍ਰੇਸ਼ਨ ਕੀਤਾ। ਕਾਰਵਾਈ ਦੌਰਾਨ ਮੁਲਜ਼ਮਾਂ ਤੋਂ ਦੋ ਦੇਸੀ .32 ਬੋਰ ਪਿਸਤੌਲ ਅਤੇ ਚਾਰ ਜਿ਼ੰਦਾ ਕਾਰਤੂਸ ਬਰਾਮਦ ਕੀਤੇ ਗਏ । ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਰਹਿ ਰਹੇ ਬਦਨਾਮ ਅਪਰਾਧੀ ਪ੍ਰਭ ਦਾਸੂਵਾਲ ਅਤੇ ਡੋਨੀ ਬਲ ਦੇ ਇਸ਼ਾਰੇ `ਤੇ ਕੰਮ ਕਰ ਰਹੇ ਸਨ । ਮੁਲਜ਼ਮ ਸਰਹੱਦੀ ਖੇਤਰ ਵਿਚ ਕੁਝ ਖਾਸ ਲੋਕਾਂ ਨੂੰ ਨਿਸ਼ਾਨਾ ਬਣਾਉਣ ਅਤੇ ਇਲਾਕੇ ਵਿੱਚ ਦਹਿਸ਼ਤ ਫੈਲਾਉਣ ਲਈ ਗੋਲੀਬਾਰੀ ਕਰਨ ਦੀ ਯੋਜਨਾ ਬਣਾ ਰਹੇ ਸਨ । ਗ੍ਰਿਫ਼ਤਾਰ ਕੀਤੇ ਗਏ ਸਮੁੱਚੇ ਮੁਲਜਮਾਂ ਦਾ ਹੈ ਅਪਰਾਧਕ ਰਿਕਾਰਡ ਪੁਲਸ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਮੁੱਚੇ ਮੁਲਜ਼ਮਾਂ ਦਾ ਪਹਿਲਾਂ ਅਪਰਾਧਿਕ ਰਿਕਾਰਡ ਹੈ ਅਤੇ ਉਹ ਪਹਿਲਾਂ ਵੀ ਅਪਰਾਧਿਕ ਸਰਗਰਮੀਆਂ ਵਿੱਚ ਸ਼ਾਮਲ ਰਹੇ ਹਨ। ਇਸ ਮਾਮਲੇ ਵਿੱਚ ਪੁਲਸ ਥਾਣਾ ਸਿਟੀ ਤਰਨਤਾਰਨ ਵਿੱਚ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
